Sunday, September 20, 2026

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਰਕਾਰੀ ਸਕੂਲ ਖਿਲਚੀਆਂ ਵਿੱਚ ਲਗਾਏ ਪੌਦੇ

ਵਿਦਿਆਰਥੀਆਂ ਨੂੰ ਕੀਤਾ ਵਾਤਾਵਰਣ ਪ੍ਰਤੀ ਜਾਗਰੂਕ – ਜਿਲ੍ਹਾ ਸਿਖਿਆ ਅਫਸਰ

PUNJ1106201907 ਜੰਡਿਆਲਾ, 12 ਜੂਨ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਨੌਜਵਾਨ ਪੀੜੀ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਹੀ ਅਸੀਂ ਆਪਣਾ ਵਾਤਾਵਰਣ ਬਚਾ ਸਕਦੇ ਹਾਂ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਵਿਖੇ ਪੌਦੇ ਲਗਾਉਣ ਉਪਰੰਤ ਕੀਤਾ।
     ਸਮਰਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਆਪਣੇਆਲੇ ਦੁਆਲੇ ਪੌਦੇ ਜਰੂਰ ਲਗਾਉਣੇ ਚਾਹੀਦੇ ਹਨ ਅਤੇ ਪੌਦਿਆਂ ਦੀ ਸਾਂਭ ਸੰਭਾਲ ਵੀ ਕਰਨੀ ਚਾਹੀਦੀ ਹੈ।ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲੇ੍ਹ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੌਦੇ ਲਗਾਏ ਜਾ ਰਹੇ ਹਨ ਅਤੇ ਸਮਰ ਕੈਂਪਾਂ ਦੌਰਾਨ ਵੀ ਵਿਦਿਆਰਥੀਆਂ ਨੂੰ ਪੌਦੇ ਲਗਾਉਣ ਪ੍ਰਤੀ ਜਾਗਰੂਕ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਕ ਰੁੱਖ ਸੋ ਸੁੱਖ ਪ੍ਰਦਾਨ ਕਰਦਾ ਹੈ।ਜਿਲ੍ਹਾ ਸਿਖਿਆ ਅਧਿਕਾਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਧਰਤੀ, ਹਵਾ ਅਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਪਲਾਸਟਿਕ ਦੀਆਂ ਬਣੀਆਂ ਵਸਤੂਆਂ ਦਾ ਉਪਯੋਗ ਘੱਟ ਤੋਂ ਘੱਟ ਕਰਨਾ ਚਾਹੀਦਾ ਹੈ। PUNJ1106201908
     ਇਸ ਮੌਕੇ ਸਕੂਲ ੇ ਪ੍ਰਿੰਸੀਪਲ ਦਵਿੰਦਰ ਸਿੰਘ, ਭੂਪਿੰਦਰ ਸਿੰਘ ਵਾਇਸ ਪ੍ਰਿੰਸੀਪਲ, ਅਸ਼ਵਨੀ ਅਵਸਥੀ ਐਨ.ਸੀ.ਸੀ ਅਫਸਰ, ਜੇ.ਪੀ, ਬਲਰਾਜ ਸਿੰਘ ਅਧਿਆਪਕ, ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply