Monday, May 25, 2026

ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਪਾਸੋਂ ਹਾੜੀ ਦੀਆਂ ਫਸਲਾਂ ਦੇ ਸਮਰਥਨ ਮੁੱਲ `ਚ ਵਾਧਾ ਮੰਗਿਆ

ਚੰਡੀਗੜ, 12 ਜੂਨ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ Captain Amrinderਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਸਾਲ 2019-20 ਲਈ ਹਾੜੀ ਦੀਆਂ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ।
              ਮੁੱਖ ਮੰਤਰੀ ਦੇ ਨਿਰਦੇਸ਼ਾਂ `ਤੇ ਸੂਬੇ ਦੇ ਖੇਤੀਬਾੜੀ ਵਿਭਾਗ ਵਲੋਂ ਵਿਸਥਾਰ ਵਿੱਚ ਤਿਆਰ ਕੀਤੇ ਪ੍ਰਸਤਾਵ `ਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਜੋ ਸਾਲ 2018-19 ਵਿੱਚ 1840 ਰੁਪਏ ਪ੍ਰਤੀ ਕੁਇੰਟਲ ਸੀ, ਨੂੰ ਸਾਲ 2019-20 ਵਿੱਚ 2710 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਇਸੇ ਤਰਾਂ ਹੀ ਜੌਂਅ ਦਾ ਸਮਰਥਨ ਮੁੱਲ 1440 ਰੁਪਏ ਤੋਂ ਵਧਾ ਕੇ 1974 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ।
              ਖੇਤੀਬਾੜੀ ਵਿਭਾਗ ਵਲੋਂ ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ (ਸੀ.ਏ.ਸੀ.ਪੀ) ਨੂੰ ਭੇਜੇ ਪ੍ਰਸਤਾਵ `ਚ ਛੋਲਿਆਂ ਦਾ ਘੱਟੋ ਘੱਟ ਸਮਰਥਨ ਮੁੱਲ 4620 ਰੁਪਏ ਤੋਂ ਵਧਾ ਕੇ 5631 ਰੁਪਏ ਪ੍ਰਤੀ ਕੁਇੰਟਲ ਅਤੇ ਸਰੋਂ ਦਾ ਘੱਟੋ-ਘੱਟ ਸਮਰਥਨ ਮੱਲ 4200 ਰੁਪਏ ਤੋਂ ਵਧਾ ਕੇ 5384 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ।
           ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੌਂਅ, ਛੋਲੇ ਅਤੇ ਸਰੋਂ ਦੀਆਂ ਫਸਲਾਂ ਨੂੰ ਹੁਲਾਰਾ ਦੇਣ ਲਈ ਇਨਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤੇ ਜਾਣ ਦੀ ਜ਼ਰੂਰਤ ਹੈ।ਇਹ ਨਾ ਕੇਵਲ ਸੂਬੇ ਦੀ ਕਿਸਾਨੀ ਲਈ ਫਾਇਦੇਮੰਦ ਹੋਵੇਗਾ ਸਗੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਹੇਠਾਂ ਜਾਣ ਦੇ ਰੁਝਾਨ ਨੂੰ ਵੀ ਠੱਲ  ਪਾਵੇਗਾ।
             ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਜ਼ਾ ਮੁਆਫੀ ਸਮੇਤ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਬੇਸ਼ੱਕ ਸੂਬਾ ਸਰਕਾਰ ਹਰ ਸੰਭਵ ਕਦਮ ਉਠਾ ਰਹੀ ਹੈ, ਪਰ ਅਜਿਹੇ ਕਦਮ ਚੁੱਕਣ ਖਾਸ ਕਰਕੇ ਘੱਟੋ-ਘੱਟ ਸਮਰਥਨ ਮੁੱਲ ਦੇ ਵਾਧਾ ਕਰਨ ਦੇ ਮਾਮਲੇ ਵਿੱਚ ਕੇਂਦਰ ਨੂੰ ਸਹਿਯੋਗ ਕਰਨ ਦੀ ਲੋੜ ਹੈ ਕਿਉਂ ਜੋ ਇਹ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ।  
            ਮੁੱਖ ਮੰਤਰੀ ਨੇ ਆਪਣੀ ਮੰਗ ਨੂੰ ਦੁਹਰਾਉਂਦਿਆਂ ਐਮ.ਐਸ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰਾਂ ਅਮਲ ਵਿੱਚ ਲਿਆਉਣ ਲਈ ਕਿਹਾ ਤਾਂ ਕਿ ਖੇਤੀ ਢਾਂਚੇ ਵਿੱਚ ਅਤਿ ਲੋੜੀਂਦੇ ਸੁਧਾਰ ਦੇ ਨਾਲ-ਨਾਲ ਕਿਸਾਨਾਂ ਨੂੰ ਉਨਾਂ ਦੀ ਉਪਜ ਦਾ ਲਾਹੇਵੰਦ ਭਾਅ ਦੇਣਾ ਯਕੀਨੀ ਬਣਾਇਆ ਜਾ ਸਕੇ।

Check Also

ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …

Leave a Reply