Tuesday, April 28, 2026

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ, 12 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਭਿੱਖੀਵਿੰਡ, ਤਰਨਤਾਰਨ ਵਿਖੇ ਤਾਇਨਾਤ ਏ.ਐਸ.ਆਈ ਸੁਰਿੰਦਰ ਕੁਮਾਰ Punjab-Policeਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
                ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਬਲਵਿੰਦਰ ਸਿੰਘ ਵਾਸੀ ਪਿੰਡ ਮਾੜੀ ਉਦੋਕੇ ਜਿਲਾ ਤਰਨਤਾਰਨ ਦੀ ਸ਼ਿਕਾਇਤ `ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਕੇਸ ਵਿੱਚ ਸ਼ਾਮਲ ਵਿਰੋਧੀ ਧਿਰ ਖਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰਨ ਅਤੇ ਇਸ ਕੇਸ ਵਿਚ ਉਸ ਦੀ ਮਦਦ ਕਰਨ ਬਦਲੇ ਏ.ਐਸ.ਆਈ ਵਲੋਂ 15000 ਰੁਪਏ ਦੀ ਮੰਗ ਕੀਤੀ ਗਈ, ਪਰ ਸੌਦਾ 10000 ਰੁਪਏ ਵਿਚ ਤੈਅ ਹੋਇਆ ਹੈ।ਉਸ ਨੇ ਦੱਸਿਆ ਕਿ ਉਹ ਉਕਤ ਏ.ਐਸ.ਆਈ ਨੂੰ ਪਹਿਲੀ ਕਿਸ਼ਤ ਵਜੋਂ 5000 ਰੁਪਏ ਪਹਿਲਾਂ ਹੀ ਅਦਾ ਕਰ ਚੁੱਕਾ ਹੈ।
                  ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ `ਤੇ ਹੀ ਦਬੋਚ ਲਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply