ਮੇਅਰ ਰਿੰਟੂ ਦੇ ਨਾਲ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ ਸੰਯੁਕਤ ਸਕੱਤਰ
ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਭਾਰਤ ਸਰਕਾਰ ਦੇ ਸਵੱਛ ਭਾਰਤ ਅਭਿਆਨ ਦੇ ਸੰਯੁਕਤ ਸਕੱਤਰ ਮਿਸਟਰ ਜਿੰਦਲ ਵਲੋਂ ਸਵੱਛ
ਭਾਰਤ ਮਿਸ਼ਨ ਪੰਜਾਬ ਦੇ ਪ੍ਰੋਜੈਕਟ ਡਾਇਰੈਕਟਰ ਡਾ. ਅਮਰ ਸਿੰਘ ਨਾਲ ਮੀਟਿੰਗ ਕੀਤੀ ਗਈ।ਤਕਰੀਬਨ ਸਾਢੇ ਚਾਰ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਨਗਰ ਨਿਗਮ ਹਰਬੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।
ਸਵੱਛ ਭਾਰਤ ਅਭਿਆਨ ਦੇ ਸੰਯੁਕਤ ਸਕੱਤਰ ਨੇ ਕਿਹਾ ਕਿ ਲੋਕਾਂ ਨੂੰ ਵੀ ਸਫਾਈ ਵਿਵੱਸਥਾ ਦੇ ਪ੍ਰਤੀ ਜਾਗਰੂਕ ਅਤੇ ਸਿੱਖਿਅਤ ਕਰਨਾ ਜਰੂਰੀ ਹੈ।ਜਿਸ ਵਾਸਤੇ ਕੌਂਸਲਰਾਂ, ਸਿੱਖਿਆ, ਵਪਾਰਕ ਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਰੈਲੀਆਂ ਅਤੇ ਇਨਾਮੀ ਪ੍ਰਤੀਯੋਗਤਾਵਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।ਇਸ ਦੇ ਨਾਲ ਹੀ ਵਧੀਆ ਕੰਮ ਕਰਨ ਵਾਲੇ ਕਰਮਚਾਰੀ ਨੂੰ ਉਤਸ਼ਾਹਿਤ ਕਰਨ ਲਈ ਉਨਾਂ ਨੂੰ ਸਨਮਾਨਿਤ ਅਤੇ ਪਰਿਵਾਰਕ ਮੈਂਬਰਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾਣ।ਸੰਯੁਕਤ ਸਕੱਤਰ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸ਼ਹਿਰ ਦੀ ਸਫਾਈ ਵਿਵੱਸਥਾ `ਚ ਸਧਾਰ ਕਰਨ ਲਈ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ।ਮੀਟਿੰਗ ਦੌਰਾਨ ਅੰਮ੍ਰਿਤਸਰ ਵਿੱਚ ਕੁੜੇ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਅਤੇ ਭਗਤਾਂ ਵਾਲਾ, ਝਬਾਲ ਰੋਡ ਅਤੇ ਛੇਹਰਟਾ ਵਿਖੇ ਕੁੜੇ ਦੇ ਡੰਪਾਂ ਨੂੰ ਪੂਰੀ ਤਰਾਂ ਖਤਮ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।
ਮੇਅਰ ਨੇ ਕਿਹਾ ਕਿ ਨਗਰ ਨਿਗਮ ਕੋਲ ਸਫਾਈ ਕਰਮਚਾਰੀਆਂ ਦੀ ਘਾਟ ਹੈ।ਇਸ ਸਮੇਂ ਕੇਵਲ 1700 ਕਰਮਚਾਰੀ ਹੀ ਕੰਮ ਕਰ ਰਹੇ ਹਨ, ਜਦਕਿ ਨਿਗਮ ਨੂੰ 4000 ਕਰਮਚਾਰੀਆਂ ਦੀ ਜਰੂਰਤ ਹੈ, ਜਿਸ ਨੂੰ ਆਊਟ ਸੋਰਸਿੰਗ ਰਾਹੀਂ ਪੂਰਾ ਕੀਤਾ ਜਾਵੇਗਾ।
ਮੀਟਿੰਗ ਉਪਰੰਤ ਸਵੱਛ ਭਾਰਤ ਅਭਿਆਨ ਦੇ ਸੰਯੁਕਤ ਸਕੱਤਰ ਮਿਸਟਰ ਜਿੰਦਲ ਮੇਅਰ ਰਿੰਟੂ ਦੇ ਨਾਲ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਉਹਨਾਂ ਨੂੰ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਦੇ ਅਧਿਕਾਰੀ ਵਲੋਂ ਸਨਮਾਨਿਤ ਕੀਤਾ ਗਿਆ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media