ਨੰਦੇੜ/ ਹਜੂਰ ਸਾਹਿਬ, 12 ਜੂਨ (ਪੰਜਾਬ ਪੋਸਟ ਬਿਊਰੋ) – ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ ਵੱਲੋਂ ਗੁਰਦੁਆਰਾ ਬੰਦਾ ਘਾਟ ਸਾਹਿਬ ਵਿਖੇ ਬਾਬਾ ਬੰਦਾ ਸਿੰਘ
ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਅੰਮ੍ਰਿਤ ਵੇਲੇ ਆਸਾ ਦੀ ਵਾਰ ਤੇ ਕਥਾ ਕੀਰਤਨ ਹੋਇਆ। ਦੁਪਹਿਰ ਵੇਲੇ ਬਾਬਾ ਕੁਲਵੰਤ ਸਿੰਘ ਜਥੇਦਾਰ ਸੱਚਖੰਡ ਸ੍ਰੀ ਹਜੂਰ ਸਾਹਿਬ ਅਤੇ ਮੀਤ ਜੱਥੇਦਾਰ ਗਿਆਨੀ ਜੋਤਇੰਦਰ ਸਿੰਘ, ਮੀਤ ਗ੍ਰੰਥੀ ਅਵਤਾਰ ਸਿੰਘ, ਹੈਡ ਗ੍ਰੰਥੀ ਬਾਬਾ ਕਸ਼ਮੀਰ ਸਿੰਘ ਅਤੇ ਪੰਜ ਪਿਆਰੇ ਸਾਹਿਬਾਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੇ ਵੀ ਕੀਰਤਨ ਤੇ ਕਥਾ ਵਾਖਿਆਣ ਦੀ ਹਾਜਰੀ ਭਰੀ। ਗੁਰਦੁਆਰਾ ਸੱਚਖੰਡ ਬੋਰਡ ਦੇ ਪ੍ਰਸ਼ਾਸ਼ਨਿਕ ਅਧਿਕਾਰੀ ਡੀ.ਪੀ ਸਿੰਘ ਚਾਵਲਾ ਨੇ ਪੰਜ ਪਿਆਰਾ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ।ਗੁਰਦੁਆਰਾ ਸੱਚਖੰਡ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਪਰਮਜੋਤ ਸਿੰਘ ਚਾਹਲ ਮੈਂਬਰ, ਮਨਪ੍ਰੀਤ ਸਿੰਘ ਕੂੰਜੀਵਾਲੀ ਮੈਂਬਰ, ਗੁਰਿੰਦਰ ਸਿੰਘ ਵਧਵਾ ਸੁਪਰਡੈਂਟ, ਰਣਜੀਤ ਸਿੰਘ ਚਿਰਾਗੀਆ ਵੀ ਸਮਾਗਮ ਵਿੱਚ ਸ਼ਾਮਲ ਹੋਏ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …
Punjab Post Daily Online Newspaper & Print Media