Wednesday, May 28, 2025
Breaking News

ਡਿਪਟੀ ਕਮਿਸ਼ਨਰ ਨੇ ਨਸ਼ਾ ਛਡਾਉ ਕੇਂਦਰਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

PPN17091403

28 ਸਤੰਬਰ ਨੂੰ ਸਿਵਲ ਹਸਪਤਾਲ ਵਿਖੇ ਕੈਂਸਰ ਦੀ ਮੁੱਢਲੀ ਜਾਂਚ ਸਬੰਧੀ ਕੈਂਪ ਲੱਗੇਗਾ- ਬਰਾੜ

ਫਾਜਿਲਕਾ, 17 ਸਿਤੰਬਰ (ਵਿਨੀਤ ਅਰੋੜਾ) – ਜਿਲ੍ਹਾ ਰੈਡ ਕਰਾਸ ਸੁਸਾਇਟੀ ਫਾਜਿਲਕਾ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਪ੍ਰਧਾਨ ਜਿਲ੍ਹਾ ਰੈਡ ਕਰਾਸ ਸ਼ਾਖਾ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਸੰਸਥਾ ਦੇ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰਾਂ ਨੇ ਭਾਗ ਲਿਆ।ਮੀਟਿੰਗ ਵਿਚ ਜਨ ਔਸ਼ਧੀ ਜੈਨਰਿਕ ਮੈਡੀਕਲ ਸਟੋਰ ਜਲਾਲਾਬਾਦ ਨੂੰ ਚਾਲੂ ਰੱਖਣ/ਬੰਦ ਕਰਨ ਬਾਰੇ, ਉਪ ਮੰਡਲ ਮੈਜਿਸਟਰੇਟ ਅਬੋਹਰ ਦੇ ਦਫ਼ਤਰ ਦੀ ਬਾਹਰਲੀ ਦੀਵਾਰ ਨਾਲ ਸ਼ਾਪਿੰਗ ਕੰਪਲੈਕਸ ਬਣਾਉਣ, ਅਬੋਹਰ ਉਪ ਮੰਡਲ ਦੇ ਪਿੰਡ ਆਲਮਗੜ ਵਿਖੇ ਬਣੇ ਬਿਰਧ ਆਸ਼ਰਮ ਜਿਸ ਵਿਚ ਕੋਈ ਵੀ ਬਿਰਧ ਨਹੀ ਰਹਿ ਰਿਹਾ ਦੀ ਕਿਸੇ ਸਮਾਜਿਕ ਕੰਮ ਦੀ ਵਰਤੋਂ ਕਰਨ/ਕਿਰਾਏ ਤੇ ਦੇਣ, ਨਸ਼ਾ ਛਡਾਉ ਮੁਹਿੰਮ ਦੀ ਪ੍ਰਗਤੀ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ । ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਸਰਵ ਸੰਮਤੀ ਨਾਲ ਫ਼ੈਸਲਾ ਲਿਆ ਕਿ ਜਨ ਔਸ਼ਧੀ ਜੈਨਰਿਕ ਮੈਡੀਕਲ ਸਟੋਰ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਸਸਤੇ ਮੁੱਲ ਦੀਆਂ ਦਵਾਈਆਂ ਦੀ ਵਿਕਰੀ ਨਾ ਮਾਤਰ ਹੈ ਕਿਉਂਕਿ ਹਰ ਤਰ੍ਹਾਂ ਦੀ ਦਵਾਈ ਸਰਕਾਰ ਵੱਲੋਂ ਸਿਵਲ ਹਸਪਤਾਲ ਵਿਚ ਮਰੀਜ਼ਾਂ ਨੂੰ ਮੁਹੱਈਆ ਕਰਵਾਈ ਜਾਂਦੀ ਹੈ ਜਿਸ ਕਾਰਨ ਇਸ ਕੇਂਦਰ ਵਿਚ ਦਵਾਈਆਂ ਦੀ ਵਿਕਰੀ ਨਾ ਮਾਤਰ ਹੈ ਅਤੇ ਰੈਡ ਕਰਾਸ ਸੰਸਥਾ ਨੂੰ ਮੁਲਾਜ਼ਮ ਦੀਆਂ ਤਨਖ਼ਾਹਾਂ ਤੇ ਹੋਰ ਖ਼ਰਚਿਆਂ ਕਾਰਨ ਵਿੱਤੀ ਨੁਕਸਾਨ ਹੋ ਰਿਹਾ ਹੈ ।ਮੈਂਬਰਾਂ ਨੇ ਸਰਵ ਸੰਮਤੀ ਨਾਲ ਇਸ ਜਨ ਔਸ਼ਧੀ ਮੈਡੀਕਲ ਸਟੋਰ ਨੂੰ ਬੰਦ ਕਰਨ ਦਾ ਨਿਰਣਾ ਲਿਆ ਹੈ।ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਅਬੋਹਰ ਨੂੰ ਆਦੇਸ਼ ਦਿੱਤੇ ਕਿ ਬਿਰਧ ਆਸ਼ਰਮ ਪਿੰਡ ਆਲਮਗੜ੍ਹ ਦੀ ਹੋਰ ਸਮਾਜਿਕ ਕੰਮਾਂ ਲਈ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਜਾਵੇ ਅਤੇ ਐਸ.ਡੀ.ਐਮ. ਦਫ਼ਤਰ ਦੀ ਬਾਹਰਲੀ ਦੀਵਾਰ ਨਾਲ ਸ਼ਾਪਿੰਗ ਕੰਪਲੈਕਸ ਬਣਾਉਣ ਸਬੰਧੀ ਵੀ ਸਰਵੇ ਕਰਵਾਈਆਂ ਜਾਵੇ।ਮੀੰਿਟੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਨਸ਼ਾ ਛਡਾਓ ਕੇਂਦਰਾਂ ਦੀ ਪ੍ਰਗਤੀ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ । ਉਨ੍ਹਾਂ ਰੈਡ ਕਰਾਸ ਸ਼ਾਖਾ ਦੇ ਸੈਕਟਰੀ ਨੂੰ ਆਦੇਸ਼ ਦਿੱਤੇ ਕਿ ਨਸ਼ਾ ਛਡਾਉ ਕੇਂਦਰਾਂ ਵਿਚ ਦਾਖਲ ਮਰੀਜ਼ਾਂ ਦੇ ਖਾਣੇ ਦਾ ਖਰਚਾ ਪਹਿਲਾਂ ਵਾਂਗ ਰੈਡ ਕਰਾਸ ਵੱਲੋਂ ਦਿੱਤਾ ਜਾਵੇ । ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਸੇਮ ਤੇ ਬਰਸਾਤ ਤੋਂ ਪ੍ਰਭਾਵਿਤ ਇਲਾਕੀਆਂ ਵਿਚ ਫੋਗਿੰਗ ਮਸ਼ੀਨਾਂ ਰਾਂਹੀ ਸਪਰੇ ਕਰਵਾਈ ਜਾਵੇ ਤਾਂ ਜੋ ਇਨ੍ਹਾਂ ਇਲਾਕੀਆਂ ਵਿਚ ਕਿਸੇ ਤਰ੍ਹਾਂ ਦੀ ਬੀਮਾਰੀ ਫੈਲਣ ਦਾ ਖਤਰਾ ਨਾ ਰਹੇ ।ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਸਿਵਲ ਹਸਪਤਾਲ ਫਾਜਿਲਕਾ ਵਿਖੇ ਰੋਕੋ ਕੈਂਸਰ ਸੁਸਾਇਟੀ, ਜਿਲ੍ਹਾ ਰੈਡ ਕਰਾਸ, ਜਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਸਵੈ ਸੰਸਥਾ ਦੇ ਸਹਿਯੋਗ ਨਾਲ ਕੈਂਸਰ ਦੀ ਮੁੱਢਲੀ ਜਾਂਚ ਸਬੰਧੀ ਜਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ।ਜਿਸ ਵਿਚ ਕੈਂਸਰ ਸਬੰਧੀ ਸਾਰੇ ਟੈਸਟ ਮੁਫ਼ਤ ਕੀਤੇ ਜਾਣਗੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ।ਉਨ੍ਹਾਂ ਦੱਸਿਆ ਕਿ ਜਲਦੀ ਹੀ ਜਲਾਲਾਬਾਦ ਵਿਖੇ ਵੀ ਕੈਂਸਰ ਜਾਂਚ ਸਬੰਧੀ ਕੈਂਪ ਲਗਾਇਆ ਜਾਵੇਗਾ।ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ, ਸੁਭਾਸ਼ ਖਟਕ ਐਸ.ਡੀ.ਐਮ ਫਾਜਿਲਕਾ, ਸ. ਗੁਰਜੀਤ ਸਿੰਘ ਐਸ. ਡੀ.ਐਮ. ਜਲਾਲਾਬਾਦ, ਸ.ਰਾਜਪਾਲ ਸਿੰਘ ਐਸ.ਡੀ.ਐਮ. ਅਬੋਹਰ, ਅਸ਼ੋਕ ਅਨੇਜਾ ਜਲਾਲਾਬਾਦ, ਡਾ. ਦਵਿੰਦਰ ਭੁੱਕਲ ਸਹਾਇਕ ਸਿਵਲ ਸਰਜਨ, ਸੁਭਾਸ਼ ਅਰੋੜਾ ਸਕੱਤਰ ਰੈਡ ਕਰਾਸ ਸੁਸਾਇਟੀ ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜਰ ਸਨ ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …

Leave a Reply