ਅੰਮ੍ਰਿਤਸਰ, 13, ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਭੁਪਿੰਦਰ ਸਿੰਘ,
ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪੈਂਦੇ ਇਲਾਕਿਆਂ ਲਈ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦੀ ਪੱਕੀ ਰਿਹਾਇਸ਼ ਦੇ ਸਬੰਧੀ ਵਿੱਚ ਸਾਰੇ ਕਾਗਜ਼ਾਤ ਜਿਵੇਂ ਕਿ ਨਾਮ, ਪਤਾ, ਥਾਣਾ, ਫੋਟੋ ਸਮੇਤ ਮੋਬਾਇਲ ਨੰਬਰ ਸਬੰਧੀ ਥਾਣੇ ਨੂੰ ਮੁਹੱਈਆ ਕਰਵਾਏਗਾ ਅਤੇ ਸਬੰਧਤ ਮੁੱਖ ਅਫ਼ਸਰ ਥਾਣਾ ਉਸ ਵਿਅਕਤੀ ਦੀ ਪੁਲਿਸ ਵੈਰੀਫਿਕੇਸ਼ਨ ਉਸ ਦੀ ਪੱਕੀ ਰਿਹਾਇਸ਼ ਦੇ ਥਾਣੇ ਤੋਂ ਕਰਵਾਉਣ ਦਾ ਜਿੰਮੇਵਾਰ ਹੋਵੇਗਾ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 11 ਅਗਸਤ 2019 ਤੱਕ ਲਾਗੂ ਰਹੇਗਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media