ਅੰਮ੍ਰਿਤਸਰ, 13, ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਭੁਪਿੰਦਰ ਸਿੰਘ ਪੀ.ਪੀ.ਐਸ
ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮਾਂ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹੀਆਂ ਕਾਰਵਾਈਆਂ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ ਅਤੇ ਇਸ ਨਾਲ ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਵਧ ਜਾਂਦਾ ਹੈ। ਇਸ ਲਈ ਇਸ ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।ਪਾਬੰਦੀ ਦਾ ਇਹ ਹੁਕਮ ਸਖਤੀ ਨਾਲ 13 ਅਗਸਤ 2019 ਤੱਕ ਲਾਗੂ ਰਹੇਗਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media