Wednesday, August 6, 2025
Breaking News

ਖੁਲ੍ਹੇ ਬੋਰਵੈਲ ਦੇ ਸਰਵੇ ਦੌਰਾਨ ਪਾਣੀ ਦੇ ਪ੍ਰਦੂਸ਼ਣ ਨੂੰ ਪਾਈ ਜਾਵੇਗੀ ਨੱਥ- ਡੀ.ਸੀ

ਭੀਖੀ/ ਮਾਨਸਾ, 13 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਦੇ ਨਜ਼ਦੀਕੀ ਪਿੰਡ ਜਵਾਹਰਕੇ ਦੇ ਰਜਬਾਹੇ ਵਿੱਚ ਪੈ ਰਹੇ ਗੰਦੇ ਪਾਣੀ ਦਾ ਨੋਟਿਸ ਲੈਂਦਿਆਂ PUNJ1306201910ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਨਹਿਰੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਨਗਰ ਕਾਊਂਸਲ ਅਤੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ।
              ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਰਜਬਾਹੇ ਵਿਚ ਪੈ ਰਹੇ ਗੰਦੇ ਪਾਣੀ ਦਾ ਇਕ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਲੋਕਾਂ ਵਲੋਂ ਘਰਾਂ ਦਾ ਪਾਣੀ ਰਜਬਾਹੇ ਵਿਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰਜਬਾਹੇ ਵਿਚੋਂ ਮਾਨਸਾ ਦੇ ਵਾਟਰ ਵਰਕਸ ਅਤੇ ਆਸ-ਪਾਸ ਦੇ ਪਿੰਡਾਂ ਨੂੰ ਪਾਣੀ ਮੁਹੱਈਆ ਹੁੰਦਾ ਹੈ, ਜਿਸ ਕਾਰਨ ਇਸ ਪਾਣੀ ਨੂੰ ਜਹਿਰੀਲਾ ਹੋਣ ਤੋਂ ਬਚਾਉਣ ਦੀ ਲੋੜ ਹੈ।ਉਨ੍ਹਾਂ ਇਸ ਸਬੰਧੀ ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜੁਆਇੰਟ ਸਰਵੇ ਕੀਤਾ ਜਾਵੇ ਅਤੇ ਨਹਿਰਾਂ, ਰਜਬਾਹਿਆਂ ਵਿਚ ਪੈਂਦੇ ਘਰੇਲੂ ਅਤੇ ਫੈਕਟਰੀਆਂ ਦੇ ਪਾਣੀ ਨੂੰ ਬੰਦ ਕੀਤਾ ਜਾਵੇ।
                  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਘਰਾਂ ਦਾ ਪਾਣੀ ਰਜਬਾਹਿਆਂ ਵਿਚ ਨਾ ਪਾਉਣ ਅਤੇ ਉਨ੍ਹਾਂ ਨੂੰ ਪਾਣੀ ਦੀ ਨਿਕਾਸੀ ਦਾ ਕੋਈ ਹੋਰ ਬਦਲ ਅਤੇ ਵਿਊਂਤਬੰਦੀ ਦੱਸੀ ਜਾਵੇ ਅਤੇ ਕਿਸੇ ਵੀ ਹਾਲਤ ਵਿਚ ਘਰਾਂ ਦਾ ਪਾਣੀ ਰਜਬਾਹੇ ਵਿਚ ਨਹੀਂ ਪੈਣਾਂ ਚਾਹੀਦਾ।ਉਨ੍ਹਾਂ ਕਿਹਾ ਕਿ ਜੇਕਰ ਇਸ ਦੇ ਬਾਵਜੂਦ ਵੀ ਘਰੇਲੂ ਪਾਣੀ ਰਜਬਾਹਿਆਂ ਵਿਚ ਪਾਉਣਾਂ ਬੰਦ ਨਾ ਕੀਤਾ ਗਿਆ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਹਰ ਥਾਂ ਤੇ ਬੋਰਵੈਲ ਚੈਕ ਕੀਤੇ ਜਾਣ ਅਤੇ ਖੁੱਲ੍ਹੇ ਬੋਰਵੈਲਾਂ ਨੂੰ ਤੁਰੰਤ ਬੰਦ ਕੀਤਾ ਜਾਵੇ ਤਾਂ ਜੋ ਕਿਸੇ ਤਰਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਪਾਣੀ ਦੀ ਸ਼ੁੱਧਤਾ ਅਤੇ ਸਪਲਾਈ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਸਰਵੇ ਕੀਤਾ ਜਾਵੇ ਅਤੇ ਪਾਣੀ ਤੇ ਸੀਵਰੇਜ਼ ਦੇ ਗੈਰਕਾਨੂੰਨੀ ਕੁਨੈਕਸ਼ਨਾਂ ਦੀ ਮੋਨੀਟਰਿੰਗ ਕੀਤੀ ਜਾਵੇ।
ਇਸ ਮੌਕੇ ਐਕਸੀਅਨ ਨਹਿਰੀ ਵਿਭਾਗ ਕਰਤਾਰ ਚੰਦ, ਕਾਰਜਸਾਧਕ ਅਫ਼ਸਰ ਬਰੇਟਾ ਅਤੇ ਬੁਢਲਾਡਾ ਵਿਜੈ ਜਿੰਦਲ, ਕਾਰਜਸਾਧਕ ਅਫ਼ਸਰ ਮਾਨਸਾ ਗੁਰਦਾਸ ਸਿੰਘ, ਐਸ.ਡੀ.ਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੁਖ਼ਦਰਸ਼ਨ ਗਿੱਲ, ਐਕਸੀਅਨ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਐਸ.ਐਸ ਢਿੱਲੋਂ ਮੌਜੂਦ ਸਨ।

 

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply