Sunday, September 20, 2026

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਆਯੁਰਵੈਦਿਕ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਯੋਗਾ ਦਿਵਸ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੂਚਨਾ ਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਦੇ ਫੀਲਡ ਆਉਟਰੀਟ ਬਿਉਰੋ PUNJ1406201910ਜਲੰਧਰ ਅਤੇ ਅੰਮ੍ਰਿਤਸਰ ਵਲੋਂ ਆਯੁਰਵੈਦਿਕ ਵਿਭਾਗ ਦੇ ਸਹਿਯੋਗ ਨਾਲ ਅਮਨਦੀਪ ਨਰਸਿੰਗ ਕਾਲਜ ਜੇਠੂਵਾਲ ਵਿਖੇ ਯੋਗਾ ਦਿਵਸ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿੱਚ ਡਾ. ਆਤਮਜੀਤ ਸਿੰਘ ਬਸਰਾ ਆਯੁਰਵੈਦਿਕ ਅਧਿਕਾਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਡਾ. ਬਸਰਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਵਿੱਚ ਯੋਗ ਪ੍ਰਤੀ ਦਿਲਚਸਪੀ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਯੋਗ ਦੁਆਰਾ ਹੀ ਅਸੀਂ ਆਪਣੇ ਜੀਵਨ ਨੂੰ ਨਿਰੋਗ ਰੱਖ ਸਕਦੇ ਹਾਂ।ਉਨ੍ਹਾਂ ਦੱਸਿਆ ਕਿ ਰੋਜ਼ਾਨਾ ਦੇ ਜੀਵਨ ਵਿੱਚ ਯੋਗ ਨੂੰ ਅਪਣਾ ਕੇ ਅਸੀਂ ਕਈ ਬਿਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ।ਨੋਡਲ ਅਧਿਕਾਰੀ ਕਵਿਸ਼ ਦੱਤ ਨੇ ਦੱਸਿਆ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਵਲੋਂ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਯੋਗ ਕੈਂਪ ਲਗਾਏ ਜਾ ਰਹੇ ਹਨ।ਜਿਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਯੋਗ ਨਾਲ ਜੋੜਨਾ ਹੈ।
                   ਆਯੁਰਵੈਦਿਕ ਵਿਭਾਗ ਵਲੋਂ ਡਾ. ਵਿਵੇਕ ਸ਼ੋਰੀ, ਡਾ. ਰਣਧੀਰ, ਡਾ. ਸੰਦੀਪ ਕੌਰ, ਡਾ. ਨੂਪਮਾ ਅਰੋੜਾ ਨੇ ਹਾਜ਼ਰ ਲੋਕਾਂ ਨੂੰ ਯੋਗ ਕਰਵਾਇਆ ਅਤੇ ਯੋਗ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ।ਇਸ ਮੌਕੇ ਫੀਲਡ ਆਉਟਰੀਟ ਬਿਉਰੋ ਅੰਮ੍ਰਿਤਸਰ ਦੇ ਅਧਿਕਾਰੀ ਦੀਪਕ ਦਾਹੀਆ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਅਤੇ ਅਖੀਰ ਵਿੱਚ ਮੁੱਖ ਮਹਿਮਾਨ ਡਾ. ਆਤਮਜੀਤ ਸਿੰਘ ਬਸਰਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply