ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹੇ ਅੰਦਰ 8 ਤੋਂ 23 ਜੁਲਾਈ ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ
ਜਾ ਰਿਹਾ ਹੈ।ਜਿਸ ਤਹਿਤ 536904 ਘਰਾਂ ਵਿੱਚ 1851 ਆਂਗਣਵਾੜੀ ਸੈਂਟਰ ਦੇ ਸਟਾਫ ਵਲੋਂ 1528 ਆਸ਼ਾ ਵਰਕਰਾਂ, 348 ਏ.ਐਨ.ਐਮ ਵਲੋਂ ਘਰ ਘਰ ਜਾ ਕੇ ਓ.ਆਰ.ਐਸ ਦੇ ਪੈਕੇਟ ਵੰਡੇ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਗਰਮੀਆਂ ਦੌਰਾਨ ਆਮ ਤੌਰ ਤੇ ਛੋਟੇ ਬੱਚਿਆਂ ਨੂੰ ਦਸਤ ਲੱਗ ਜਾਂਦੇ ਹਨ।ਉਨ੍ਹਾਂ ਦੱਸਿਆ ਕਿ 0 ਤੋਂ 5 ਸਾਲ ਦੇ ਬੱਚਿਆਂ ਨੂੰ ਦਸਤ ਦੀ ਬਿਮਾਰੀ ਤੋਂ ਬਚਾਉਣ ਲਈ ਪੰਦਰਵਾੜਾ ਮਨਾਇਆ ਜਾਵੇਗਾ ਜਿਸ ਤਹਿਤ ਘਰ ਘਰ ਜਾ ਕੇ ਓ.ਆਰ.ਐਸ ਦੇ ਪੈਕੇਟ ਵੰਡੇ ਜਾਣਗੇ।
ਮੈਡਮ ਅਲਕਾ ਕਾਲੀਆ ਨੇ ਮੀਟਿੰਗ ਵਿੱਚ ਹਾਜ਼ਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਸਕੂਲਾਂ ਵਿੱਚ ਸਵੇਰ ਦੀ ਪ੍ਰਾਥਨਾ ਦੇ ਸਮੇਂ ਹੱਥ ਧੋਣ ਦੀਆਂ ਵਿਧੀਆਂ ਬਾਰੇ ਦੱਸਣ ਤਾਂ ਜੋ ਹੋਣ ਵਾਲੇ ਡਾਈਰੀਆ ਪਹਿਲਾਂ ਹੀ ਰੋਕਿਆ ਜਾ ਸਕੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਭਾਰਤੀ ਧਵਨ ਨੇ ਦੱਸਿਆ ਕਿ ਪਹਿਲੇ ਹਫ਼ਤੇ ਦੌਰਾਨ ਹਰੇਕ ਘਰ ਵਿੱਚ ਪੈਕੇਟ ਵੰਡੇ ਜਾਣਗੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਜੇਕਰ ਉਨ੍ਹਾਂ ਦੇ ਘਰ ਵਿੱਚ ਕਿਸੇ ਬੱਚੇ ਨੂੰ ਦਸਤ ਸਬੰਧੀ ਬਿਮਾਰੀ ਆਉਂਦੀ ਹੈ ਤਾਂ ਉਹ ਸਰਕਾਰੀ ਹਸਪਤਾਲ ਵਿਚ ਜਾ ਕੇ ਆਪਣਾ ਇਲਾਜ ਕਰਵਾਉਣ। ਡਾ. ਧਵਨ ਨੇ ਦੱਸਿਆ ਕਿ ਦੂਜੇ ਹਫ਼ਤੇ ਦੌਰਾਨ ਘਰਾਂ ਵਿੱਚ ਜਿੰਕ ਦੀਆਂ ਗੋਲੀਆਂ ਵੀ ਵੰਡੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਦਸਤ ਲਗਦੇ ਹਨ, ਉਨ੍ਹਾਂ ਨੂੰ ਘੱਟੋ ਘੱਟ 14 ਦਿਨ ਜਿੰਕ ਦੀ ਗੋਲੀ ਦੇਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਘਰ ਵਿਚ ਹੀ ਓ.ਆਰ.ਐਸ ਬਣਾਉਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੀਟਿੰਗ ਵਿੱਚ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਮੇਸ਼ਪਾਲ ਸਿੰਘ, ਡਾ. ਵਿਨੋਦ ਕੁੰਡਲ, ਡਾ. ਭਾਰਤੀ ਧਵਨ, ਡਾ. ਪ੍ਰਭਦੀਪ ਕੌਰ ਜੌਹਲ, ਸ੍ਰੀਮਤੀ ਸੁਮਨ ਬਾਲਾ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਤੋਂ ਇਲਾਵਾ ਸਾਰੇ ਮੈਡੀਕਲ ਅਫ਼ਸਰ ਹਾਜ਼ਰ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media