ਭੀਖੀ, 14 ਜੂਨ (ਪੰਜਾਬ ਪੋਸਟ – ਕਮਲ ਕਾਂਤ) – 21 ਜੂਨ ਨੂੰ ਹੋਣ ਵਾਲੀ ਨਗਰ ਕੌਂਸਲ ਬੁਢਲਾਡਾ ਦੇ ਵਾਰਡ ਨੰਬਰ 18 ਦੀ ਉਪ ਚੋਣ ਲਈ ਕਾਗਜ਼ ਵਾਪਸੀ ਤੋਂ ਬਾਅਦ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਉਮੀਦਵਾਰਾਂ ਵਿਚਕਾਰ ਹੀ ਸਿੱਧਾ ਮੁਕਾਬਲਾ ਰਹਿ ਗਿਆ ਹੈ।ਜਾਣਕਾਰੀ ਅਨੁਸਾਰ ਇਸ ਉਪ ਚੋਣ ਲਈ ਪ੍ਰਾਪਤ ਹੋਈਆਂ ਕੁੱਲ 4 ਨਾਮਜ਼ਦਗੀਆਂ `ਚੋਂ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਉਮੀਦਵਾਰਾਂ ਦੇ 1-1 ਕਵਰਿੰਗ ਉਮੀਦਵਾਰ ਵਲੋਂ ਆਪਣੇ ਕਾਗਜ਼ ਵਾਪਸ ਲੈਣ ਤੋਂ ਬਾਅਦ ਹੁਣ ਦੋ ਉਮੀਦਵਾਰ ਹੀ ਚੋਣ ਮੈਦਾਨ `ਚ ਬਾਕੀ ਰਹਿ ਗਏ ਹਨ।ਇਸ ਵਾਰਡ ਤੋਂ ਕਾਂਗਰਸੀ ਉਮੀਦਵਾਰ ਹਰਮਸ਼ ਸਿੰਘ ਬਿੱਲੂ ਨੇ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਆਪਣਾ ਚੋਣ ਦਫ਼ਤਰ ਖੋਲ੍ਹ ਕੇ ਬਕਾਇਦਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।ਇਸ ਚੋਣ ਦਫ਼ਤਰ ਦਾ ਉਦਘਾਟਨ ਜਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਡਾ: ਮਨੋਜ ਬਾਲਾ ਬਾਂਸਲ ਅਤੇ ਹਲਕਾ ਕਾਂਗਰਸ ਇੰਚਾਰਜ ਰਣਜੀਤ ਕੌਰ ਭੱਟੀ ਨੇ ਕੀਤਾ।ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਾਂਗਰਸ ਉਮੀਦਵਾਰ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।
ਇਸ ਮੌਕੇ ਬਲਾਕ ਪ੍ਰਧਾਨ ਤੀਰਥ ਸਿੰਘ ਸਵੀਟੀ, ਮਲਕੀਤ ਸਿੰਘ ਸਮਾਉਂ, ਹਰਵਿੰਦਰ ਸਿੰਘ ਸਵੀਟੀ, ਪਾਲਾ ਸਿੰਘ, ਭਰਪੂਰ ਸਿੰਘ, ਭਗਵੰਤ ਸਿੰਘ ਚਹਿਲ, ਭੁਪਿੰਦਰ ਸਿੰਘ ਕਾਲਾ, ਗੁਰਿੰਦਰ ਮੋਹਨ, ਰਾਜ ਕੁਮਾਰ ਬੱਛੋਆਣਾ, ਮਨਜੀਤ ਸਿੰਘ ਆਦਿ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …