Sunday, December 22, 2024

ਹਰਦੀਪ ਪੁਰੀ ਅੰਮ੍ਰਿਤਸਰ ਤੋਂ ਕਾਰਗੋ ਸੇਵਾ ਸ਼ੁਰੂ ਕਰਵਾ ਕੇ ਕਿਸਾਨਾਂ ਦੀ ਆਮਦਨ `ਚ ਵਾਧੇ ਲਈ ਸਹਿਯੋਗ ਦੇਣ- ਔਜਲਾ

ਕੇਂਦਰ ਅੰਮ੍ਰਿਤਸਰ ਤੋਂ ਵੱਖ-ਵੱਖ ਦੇਸ਼ਾਂ ਲਈ ਸਿੱਧੀਆਂ ਉਡਾਨਾ ਸ਼ੁਰੂ ਕਰਨ ਦੀ ਪਹਿਲ ਕਰੇ- ਔਜਲਾ
ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ Amritsar Airportਵਲੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਏਅਰ ਇੰਡੀਆ ਦੀ ਅੰਮ੍ਰਿਤਸਰ-ਦਿੱਲੀ-ਟੋਰਾਂਟੋ ਹਵਾਈ ਸੇਵਾ ਜੋ ਹਫਤੇ ਵਿੱਚ ਦੋ ਦਿਨ ਉਡਾਨ ਭਰਦੀ ਸੀ, ਨੂੰ ਹਫਤੇ ਵਿੱਚ ਤਿੰਨ ਦਿਨ ਚਲਾਉਣ ਦੀ ਪ੍ਰਵਾਨਗੀ ਦੇਣ ਦਾ ਧੰਨਵਾਦ ਕਰਦਿਆਂ ਅੰਮ੍ਰਿਤਸਰ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
                ਇਸ ਸੰਬੰਧੀ ਗਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸ਼ਹਿਰੀ ਹਵਾਬਾਜੀ ਮੰਤਰਾਲੇ ਵਲੋਂ ਅੰਮ੍ਰਿਤਸਰ-ਦਿੱਲ਼ੀ-ਟੋਰਾਂਟੋ ਉਡਾਨ ਨੂੰ ਹਫਤੇ ਵਿੱਚ ਤਿੰਨ ਦਿਨ ਚਲਾਉਣਾ ਜਿਥੇ ਅੰਮ੍ਰਿਤਸਰ ਹਵਾਈ ਅੱਡੇ ਲਈ ਸ਼ੁਭ ਸੰਕੇਤ ਹੈ, ਉਥੇ ਹੀ ਸਬੰਧਿਤ ਵਿਭਾਗ ਦੇ ਮੁਖੀ ਹਰਦੀਪ ਸਿੰਘ ਪੁਰੀ ਨੂੰ ਇਹ ਯਾਦ ਕਰਵਾਇਆ ਕਿ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਵਾਇਆ ਦਿੱਲੀ ਵੱਖ-ਵੱਖ ਦੇਸ਼ਾਂ ਲਈ ਬਹੁਤ ਉਡਾਨਾਂ ਹਨ ਜੋ ਕਿ ਅੰਮ੍ਰਿਤਸਰ ਤੋਂ ਦਿੱਲ਼ੀ ਹੋ ਕੇ ਵੱਖ-ਵੱਖ ਦੇਸ਼ਾਂ ਨੂੰ ਜਾਂਦੀਆਂ ਹਨ। ਜਦਕਿ ਅੰਮ੍ਰਿਤਸਰ ਅਤੇ ਵਿਦੇਸ਼ ਵਸਦੇ ਪੰਜਾਬੀਆਂ ਦੀ ਚਿਰੋਕਣੀ ਮੰਗ ਹੈ ਕਿ ਅੰਮ੍ਰਿਤਸਰ ਤੋਂ ਬਰਾਸਤਾ ਦਿੱਲੀ ਨਹੀਂ ਬਲਕਿ ਅੰਮ੍ਰਿਤਸਰ ਤੋਂ ਟੋਰਾਂਟੋ, ਬਰਮਿੰਘਮ, ਲੰਡਨ, ਬ੍ਰਿਸਬੇਨ ਸਮੇਤ ਹੋਰਨਾਂ ਦੇਸ਼ਾਂ ਦੇ ਸਹਿਰਾਂ ਲਈ ਸਿੱਧੀਆਂ ਉਡਾਨਾਂ ਸ਼ੁਰੂ ਕੀਤੀਆਂ ਜਾਣ, ਉਨ੍ਹਾਂ ਕਿਹਾ ਕਿ ਜੇ ਹਾਲ ਦੀ ਘੜੀ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਨਾਂ ਸ਼ੁਰੂ ਨਹੀਂ ਕੀਤੀਆਂ ਜਾ ਸਕਦੀਆਂ ਤਾਂ ਅੰਮ੍ਰਿਤਸਰ-ਦਿੱਲੀ-ਟੋਰਾਂਟੋ ਉਡਾਨ ਸਮੇਤ ਬਾਕੀ ਸਾਰੀਆਂ ਵਾਇਆ ਦਿੱਲੀ ਚਲਦੀਆਂ ਉਡਾਨਾਂ ਨੂੰ ਵਾਇਆ ਅੰਮ੍ਰਿਤਸਰ ਦਿੱਲੀ ਉਡਾਨ ਨਾਲ ਸ਼ੁਰੂ ਕੀਤਾ ਜਾਵੇ।ਔਜਲਾ ਨੇ ਮੌਜੂਦਾ ਸ਼ਹਿਰੀ ਹਵਾਬਾਜੀ ਮੰਤਰੀ ਤੋਂ ਮੰਗ ਕੀਤੀ ਕਿ ਨਿੱਜੀ ਕੰਪਨੀਆਂ ਨੂੰ ਅੰਮ੍ਰਿਤਸਰ ਤੋਂ ਵੱਖ-ਵੱਖ ਦੇਸ਼ਾਂ ਲਈ ਸਿੱਧੀਆਂ ਹਵਾਈ ਉਡਾਨਾਂ (ਕਾਰਗੋ ਸਮੇਤ) ਸ਼ੁਰੂ ਕਰਨ ਦੀ ਹੱਲਾਸ਼ੇਰੀ ਦਿੱਤੀ ਜਾਵੇ, ਇਸ ਨਾਲ ਜਿਥੇ ਅੰਮ੍ਰਿਤਸਰ ਦਾ ਹਵਾਈ ਅੱਡਾ ਆਰਥਿਕ ਪੱਖੋਂ ਖੁਸ਼ਹਾਲ ਹੋਵੇਗਾ ਉਥੇ ਹੀ ਸਰਹੱਦੀ ਜਿਲ਼ੇ ਦੇ ਕਿਸਾਨ ਆਪਣੇ ਫਲ ਤੇ ਸਬਜੀਆਂ ਵਿਦੇਸ਼ਾਂ ਵਿੱਚ ਭੇਜ ਕੇ ਵਿੱਤੀ ਪੱਖੋਂ ਮਜਬੂਤ ਹੋਣਗੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply