Thursday, November 20, 2025
Breaking News

ਸਮਰਾਲਾ ’ਚ ਲੁੱਟਾਂ-ਖੋਹਾਂ ਤੇ ਗੁੰਡਾਗਰਦੀ ਨੂੰ ਠੱਲ ਪਾਈ ਜਾਵੇ – ਲੋਕ ਸੰਘਰਸ਼ ਕਮੇਟੀ

ਸਮਰਾਲਾ, 16 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) –  ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਕਨਵੀਨਰ ਸਿਕੰਦਰ ਸਿੰਘ ਤੇ ਕੋ-ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮਰਾਲਾ ਸ਼ਹਿਰ ਅਤੇ ਇਲਾਕੇ ’ਚ ਲੁੱਟਾਂ-ਖੋਹਾਂ, ਚੋਰੀਆਂ ਡਕੈਤੀਆਂ, ਕੁੱਟਮਾਰ, ਗੁੰਡਾਗਰਦੀ ਦੀਆਂ ਘਟਨਾਵਾਂ ਆਏ ਰੋਜ਼ ਵਧ ਰਹੀਆਂ ਹਨ। ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਇਹਨਾਂ ਘਟਨਾਵਾਂ ਨੂੰ ਰੋਕਣ ’ਚ ਅਸਮਰੱਥ ਸਾਬਤ ਹੋ ਰਹੀ ਹੈ, ਜਿਸ ਕਾਰਨ ਆਏ ਦਿਨ ਲਾਅ ਐਂਡ ਆਰਡਰ ਦੀ ਸਥਿਤੀ ਵਿਗੜ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ, ਪੁਲਿਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਹੋ ਜਿਹੀਆਂ ਵੱਧ ਰਹੀਆਂ ਮੰਦਭਾਗੀ ਘਟਨਾਵਾਂ ਨੂੰ ਠੱਲ ਪਾਈ ਜਾਵੇ ਅਤੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਬਣਦੀ ਕਾਨੂੰਨੀ ਯੋਗ ਕਾਰਵਾਈ ਕੀਤੀ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਇਕ ਪਾਸੇ ਕੈਪਟਨ ਸਰਕਾਰ ਲੋਕਾਂ ਨਾਲ ਵਾਅਦੇ ਕਰਦੀ ਨਹੀਂ ਥੱਕਦੀ ਕਿ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾਵੇਗੀ, ਪਰ ਨਸ਼ਿਆਂ ਦੀ ਭਰਮਾਰ ਇਲਾਕੇ ’ਚ ਜਿਉਂ ਦੀ ਤਿਉਂ ਹੈ।ਆਗੂਆਂ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਵੀ ਪੁਰਜ਼ੋਰ ਮੰਗ ਕੀਤੀ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹਨਾਂ ਲੋਕ ਵਿਰੋਧੀ ਹਾਕਮਾਂ ਖਿਲਾਫ਼ ਇਕਜੁੱਟ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply