ਅੰਮ੍ਰਿਤਸਰ, 16 ਜਨੂ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਭੁਪਿੰਦਰ ਸਿੰਘ ਪੀ.ਪੀ.ਐਸ ਵਲੋਂ
ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ `ਤੇ ਪਾਬੰਦੀ ਲਗਾਈ ਗਈ ਹੈ। ਜੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਮਾਲਕ ਕਿਸੇ ਵਿਅਕਤੀ ਨੂੰ ਰਿਹਾਇਸ਼ ਦੇਂਦਾ ਹੈ ਤਾਂ ਉਸ ਵਿਅਕਤੀ ਦਾ ਅਤੇ ਉਸ ਦੇ ਨਾਲ ਆਏ ਹੋਰ ਵੀ ਸਾਥੀਆਂ ਦਾ ਨਾਮ, ਪਤਾ, ਥਾਣਾ ਆਦਿ ਸਬੰਧੀ ਤਸਦੀਕਸ਼ੁਦਾ ਕਾਗਜ਼ਾਤ ਲੈ ਕੇ ਆਪਣੇ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ ਗੈਸਟ ਹਾਊਸ ਦੇ ਰਜਿਸਟਰ ਵਿੱਚ ਇੰਦਰਾਜ ਕਰੇਗਾ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ। ਇਹ ਪਾਬੰਦੀ ਦਾ ਹੁਕਮ 11 ਅਗਸਤ 2019 ਤੱਕ ਲਾਗੂ ਰਹੇਗਾ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media