Monday, March 23, 2026

ਪ੍ਰਸ਼ਾਸ਼ਨ ਨੇ ਜਿਲ੍ਹੇ `ਚ 27 ਖੁੱਲ੍ਹੇ ਬੋਰਵੈਲ ਬੰਦ ਕਰਵਾਏ – ਡਿਪਟੀ ਕਮਿਸ਼ਨਰ

ਭੀਖੀ, 16 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਖੁਲ੍ਹੇ ਬੋਰਵੈਲਾਂ ਨਾਲ Apneet Riatਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਖੁਲ੍ਹੇ ਬੋਰਵੈਲਾਂ ਦੀ ਪੜਤਾਲ ਕਰਨ ਅਤੇ ਉਨ੍ਹਾਂ ਨੂੰ ਤੁਰੰਤ ਢੱਕ ਦੇਣ ਦੇ ਹੁਕਮ ਦਿੱਤੇ ਗਏ ਸਨ।ਜਿਸ ਸਬੰਧੀ ਵਿਭਾਗਾਂ ਵਲੋਂ ਤੁਰੰਤ ਹੀ ਸਮੁੱਚੀ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ।
           ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਦੱਸਿਆ ਕਿ ਵਿਭਾਗਾਂ ਵਲੋਂ ਬੋਰਵੈਲ ਬੰਦ ਕਰਨ ਸਬੰਧੀ ਲਗਾਤਾਰ ਰਿਪੋਰਟਾਂ ਭੇਜੀਆਂ ਜਾ ਰਹੀਆਂ ਹਨ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਵਾਸੀਆਂ ਵਲੋਂ ਵੀ ਜੇਕਰ ਕੋਈ ਖੁਲ੍ਹਾ ਬੋਰਵੈਲ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ, ਤਾਂ ਉਸ ਨੂੰ ਤੁਰੰਤ ਬੰਦ ਕਰਵਾਇਆ ਜਾ ਰਿਹਾ ਹੈ।
 ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ 13 ਜੂਨ ਤੱਕ ਪ੍ਰਾਪਤ ਸ਼ਿਕਾਇਤਾਂ ਅਤੇ ਵਿਭਾਗ ਦੀ ਪੜਤਾਲ ਦੌਰਾਨ ਮਾਨਸਾ ਜ਼ਿਲ੍ਹੇ ਅੰਦਰ 27 ਬੋਰਵੈਲ ਬੰਦ ਕਰਵਾਏ ਗਏ, ਜਿਸ ਤਹਿਤ ਭੀਖੀ ਵਿਖੇ 11, ਪਿੰਡ ਮੱਤੀ ਵਿਖੇ 3 ਬੋਰਵੈਲ ਖੁਲ੍ਹੇ ਪਾਏ ਗਏ, ਜਿਨ੍ਹਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ।ਇਸੇ ਤਰ੍ਹਾਂ ਭੀਖੀ ਬਲਾਕ ਦੇ ਹੀ ਵਾਰਡ ਨੰ. 8 ਨੇੜੇ ਧਰਮਸ਼ਾਲਾ ਭਾਲ ਪੱਤੀ ਸਮਾਂਓ ਵਿਖੇ ਖੁਲ੍ਹੇ ਪਏ ਖੂਹ ਨੂੰ ਸਰੀਏ ਦਾ ਜਾਲ ਬਣਾ ਕੇ ਪੱਕੇ ਤੌਰ `ਤੇ ਢੱਕ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਬਲਾਕ ਬੁਢਲਾਡਾ ਦੇ ਪਿੰਡ ਗੋਬਿੰਦਪੁਰਾ ਵਿਖੇ 9, ਦਿਆਲਪੁਰਾ ਵਿਖੇ 1 ਅਤੇ ਬਲਾਕ ਸਰਦੂਲਗੜ੍ਹ ਦੇ ਪਿੰਡ ਭੂੰਦੜ ਰੋਡ ਅਤੇ ਝੰਡਾ ਖੁਰਦ ਵਿਖੇ 1-1 ਬੋਰਵੈਲ ਖੁਲ੍ਹਾ ਪਾਇਆ ਗਏ, ਜਿਨ੍ਹਾ ਨੂੰ ਪੱਕੇ ਤੌਰ `ਤੇ ਢੱਕ ਦਿੱਤਾ ਗਿਆ ਹੈ, ਤਾਂ ਜੋ ਖੁਲ੍ਹੇ ਬੋਰਵੈਲਾਂ ਨਾਲ ਕਿਸੇ ਨੂੰ ਕੋਈ ਨੁਕਸਾਨ ਨਾ ਪਹੁੰਚ ਸਕੇ।
                ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕੋਈ ਖੁਲ੍ਹਾ ਬੋਰਵੈਲ ਦਿਖਾਈ ਦਿੰਦਾ ਹੈ, ਤਾਂ ਉਸ ਦੀ ਜਾਣਕਾਰੀ ਤੁਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦਿੱਤੀ ਜਾਵੇ, ਤਾਂ ਜੋ ਅਜਿਹੇ ਖੁਲ੍ਹੇ ਬੋਰਵੈਲ ਨੂੰ ਸਮਾਂ ਰਹਿੰਦਿਆਂ ਹੀ ਢੱਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡਾਂ ਵਿੱਚ ਬੋਰਵੈਲਾਂ ਸਬੰਧੀ ਮੁਨਾਦੀ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਕੋਈ ਬੋਰਵੈਲ ਖੁਲ੍ਹਾ ਪਾਇਆ ਜਾਂਦਾ ਹੈ, ਤਾਂ ਉਸ ਦੇ ਮਾਲਕ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply