ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਤੇਜਵਿੰਦਰ ਸਿੰਘ ਜ੍ਹਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ
ਅਥਾਰਟੀ ਪਠਾਨਕੋਟ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।
ਡਾ. ਤੇਜਵਿੰਦਰ ਸਿੰਘ ਨੇ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵਲੋਂ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨ੍ਹਾਂ ਬੰਦੀਆਂ ਦੇ ਚੱਲਦੇ ਕੇਸਾਂ ਵਿੱਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਬਾਰੇ ਵੀ ਜਾਗਰੂਕ ਕੀਤਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media