ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਇਸਤਰੀ ਤੇ ਬਾਲ
ਵਿਕਾਸ ਵਿਭਾਗ ਵਲੋਂ ਚਲਾਈ ਜਾ ਰਹੀ ਸਕੀਮ ਪੋਸ਼ਣ ਅਭਿਆਣ ਅਧੀਨ ਜਿਲ੍ਹਾ ਕੰਨਵਰਜ਼ੈਂਸ ਐਕਸ਼ਨ ਪਲਾਨ ਕਮੇਟੀ ਦੀ ਰੀਵਿਊ ਮੀਟਿੰਗ ਕਰਵਾਈ ਗਈ।ਜਿਸ ਵਿੱਚ ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਸੋਰਵ ਅਰੋੜਾ ਐਸ.ਡੀ.ਐਮ ਧਾਰਕਲ੍ਹਾਂ, ਸਾਧਨਾ ਸੋਹਲ ਜਿਲ੍ਹਾ ਪ੍ਰੋਗਰਾਮ ਅਫਸਰ ਪਠਾਨਕੋਟ, ਡਾ. ਭੁਪਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਪਠਾਨਕੋਟ, ਡਾ. ਕਿਰਨ ਬਾਲਾ ਡੀ.ਆਈ.ਓ ਪਠਾਨਕੋਟ, ਕੁਲਵੰਤ ਸਿੰਘ ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਜਿਲ੍ਹਾ ਪਠਾਨਕੋਟ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰ ਹਾਜ਼ਰ ਹੋਏ ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਸਾਲ 2019-20 ਦਾ ਕੰਨਵਰਜ਼ੈਸ ਐਕਸ਼ਨ ਪਲਾਨ ਦਾ ਤਿਮਾਹੀ ਰੀਵਿਊ ਕਰਦੇ ਹੋਏ ਨੁਕਤਾ ਵਾਈਜ਼ ਵੱਖ-ਵੱਖ ਵਿਭਾਗਾਂ ਦੇ ਇੰਡੀਕੇਟਰ ਅਤੇ ਬੇਸ ਲਾਈਨ ਸਰਵੇ ਚੈਕ ਕਰਦੇ ਹੋਏ ਜਿਥੇ ਹੋਰ ਪ੍ਰਗਤੀ ਦੀ ਲੋੜ ਸਮਝੀ ਉਥੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿਤੇ ਗਏ।ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਮਹਿਲਾਵਾਂ ਅਤੇ ਬੱਚਿਆਂ ਦੇ ਵਿਕਾਸ ਲਈ ਕੀਤੇ ਜਾਣ ਵਾਲੇ ਹਰੇਕ ਕਾਰਜ ਅੰਦਰ ਜਿਲ੍ਹਾ ਪ੍ਰਸਾਸ਼ਨ ਪੂਰਾ ਸਹਿਯੋਗ ਦੇਵੇਗਾ।ਉਨ੍ਹਾਂ ਕਿਹਾ ਕਿ ਬੱਚਿਆਂ ਦੇ ਵਾਧੇ ਤੇ ਵਿਕਾਸ ਲਈ ਮੋਨੀਟਰਿੰਗ ਕਰਨ ਹਿੱਤ ਭਾਰ ਤੋਲ ਮਸ਼ੀਨਾਂ ਜਾਂ ਹੋਰ ਲੋੜੀਂਦਾ ਸਮਾਨ ਪ੍ਰਸ਼ਾਸ਼ਨ ਲੈ ਕੇ ਦੇਵੇਗਾ ਅਤੇ ਉਹਨਾਂ ਕਿਹਾ ਕਿ ਜੇਕਰ ਗਰਭਵਤੀ ਮਹਿਲਾਵਾਂ, ਦੁੱਧ ਪਿਲਾਊ ਮਾਵਾਂ, ਬੱਚੇ ਅਤੇ ਕਿਸ਼ੋਰੀ ਲੜਕੀਆਂ ਨੂੰ ਅਨੀਮੀਆ ਮੁਕਤ ਬਣਾਇਆ ਜਾਵੇਗਾ ਤਾਂ ਪੋਸ਼ਣ ਅਭਿਆਨ ਦੀ ਇਹ ਅਹਿਮ ਪ੍ਰਾਪਤੀ ਹੋਵੇਗੀ।
ਇਸ ਮੋਕੇ ਜਿਲ੍ਹਾ ਪ੍ਰੋਗਰਾਮ ਅਫਸਰ ਨੇ ਪੋਸ਼ਣ ਅਭਿਆਨ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੋਸ਼ਣ ਅਭਿਆਨ 8 ਮਾਰਚ 2018 ਨੂੰ ਲਾਂਚ ਕੀਤਾ ਗਿਆ ਸੀ ਅਤੇ 2022 ਤੱਕ ਭਾਰਤ ਨੂੰ ਕੁਪੋਸ਼ਣ ਤੋਂ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media