ਨਵੀਂ ਦਿੱਲੀ, 17 ਸਤੰਬਰ (ਅੰਮ੍ਰਿਤ ਲਾਲ ਮੰਨਣ)- ਕਾਲਕਾ ਜੀ ਹਲਕੇ ਦੀਆਂ ਸਮੂਹ ਸਿੰਘ ਸਭਾਵਾਂ ਤੇ ਸੇਵਕ ਜੱਥਿਆਂ ਦੀ ਇੱਕ ਮੀਟਿੰਗ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਾਇੰਟ ਸਕੱਤਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਹੋਈ ਇਸ ਬੈਠਕ ਦੌਰਾਨ ਗੁਰਮਤਿ ਮਰਿਆਦਾ ਨੂੰ ਸਿੰਘ ਸਭਾਵਾਂ ਦੇ ਪ੍ਰਬੰਧਕਾਂ ‘ਤੇ ਲਾਗੂ ਕਰਨ ਅਤੇ ਰਹਿਤ ਮਰਿਆਦਾ ਅਨੁਸਾਰ ਰਾਗੀ ਸਿੰਘਾਂ, ਪ੍ਰਚਾਰਕਾਂ ਨੂੰ ਧਰਮ ਪ੍ਰਚਾਰ ਦੀ ਲਹਿਰ ਚਲਾਉਣ ਸਣੇ ਬੱਚਿਆਂ ਨੂੰ ਅੱਜ ਦੇ ਮਾਡਰਨ ਯੁੱਗ ਦੇ ਹਿਸਾਬ ਨਾਲ ਲੇਜਰ ਸ਼ੋਅ ਆਦਿਕ ਨਾਲ ਧਰਮ ਨਾਲ ਜੋੜਨ ‘ਤੇ ਜ਼ੋਰ ਦਿੱਤਾ ਗਿਆ।
ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਾ ਅੰਮ੍ਰਿਤਧਾਰੀ ਹੋਣਾ ਅਤਿ ਲਾਜ਼ਮੀ ਦੱਸਦੇ ਹੋਏ ਬੁਲਾਰਿਆਂ ਨੇ ਸ+ੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਰਹਿਤ ਮਰਿਆਦਾ ਅਨੁਸਾਰ ਪ੍ਰਬੰਧਕਾਂ ਨੂੰ ਜੀਵਨ ਜਿਉਣ ਦੀ ਵੀ ਪ੍ਰੇਰਨਾ ਕੀਤੀ। ਛੋਟੇ ਬੱਚਿਆਂ ਨੂੰ ਗੁਰਮਤਿ ਕੈਂਪ, ਗੁਰਮਤਿ ਹੈਲਪ ਲਾਈਨ, ਕੀਰਤਨ ਦੀ ਸਿਖਲਾਈ, ਗੁਰੂ ਮਾਤਾਵਾਂ ਦਾ ਇਤਿਹਾਸ ਅਤੇ ਹੋਰ ਤਕਨੀਕਾਂ ਨਾਲ ਧਰਮ ਨਾਲ ਜੋੜਨ ਦੀ ਜ਼ਰੂਰਤ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਨੂੰ ਗਤਕਾ ਕਲਾਸਾਂ ਸੇਵਕ ਜੱਥਿਆਂ ਦੇ ਸਹਿਯੋਗ ਨਾਲ ਲਗਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਕਾਲਕਾ ਨੇ ਇਸ ਮੌਕੇ ਆਏ ਹੋਏ ਸਾਰੇ ਪੱਤਵੰਤਿਆਂ ਦਾ ਸੁਆਗਤ ਕਰਦੇ ਹੋਏ ਦਿੱਲੀ ਕਮੇਟੀ ਵੱਲੋਂ ਧਰਮ ਪ੍ਰਚਾਰ ਦੇ ਖੇਤਰ ਵਿੱਚ ਪੂਰਨ ਸਹਿਯੋਗ ਦੀ ਵਚਨਬੱਧਤਾ ਦੁਹਰਾਈ। ਨੌਜਵਾਨਾਂ ਨੂੰ ਪਤਿਤਪੁਣੇ ਤੋਂ ਰੋਕਣ ਲਈ ਲੋਕਲ ਗੁਰਦੁਆਰਾ ਕਮੇਟੀਆਂ ਨੂੰ ਵੀ ਅੱਗੇ ਆਉਣ ਦੀ ਕਾਲਕਾ ਨੇ ਬੇਨਤੀ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਕਨਵੀਨਰ ਤੇਜਿੰਦਰ ਸਿੰਘ ਸੋਨੀ, ਅਕਾਲੀ ਆਗੂ ਹਰਚਰਨ ਸਿੰਘ ਗੁਲਸ਼ਨ, ਗੁਰਦੀਪ ਸਿੰਘ ਬਿੱਟੂ ਅਤੇ ਡਾ. ਪੁਨਪ੍ਰੀਤ ਸਿੰਘ ਹਾਜ਼ਰ ਸਨ।
Check Also
ਡਾ. ਓਬਰਾਏ ਦੇ ਯਤਨਾਂ ਸਦਕਾ 38 ਦਿਨਾਂ ਬਾਅਦ ਭਾਰਤ ਪੁੱਜਾ ਰਮਨ ਕੁਮਾਰ ਦਾ ਮ੍ਰਿਤਕ ਸਰੀਰ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …