ਨਵੀਂ ਦਿੱਲੀ, 17 ਸਤੰਬਰ (ਅੰਮ੍ਰਿਤ ਲਾਲ ਮੰਨਣ)- ਨਵੰਬਰ 1984 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੰਗਾਂ-ਪੀੜਤ ਰਾਹਤ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਸਾਹਿਬਪੁਰਾ ਨੇ ਕਿਹਾ ਕਿ 1984 ਦੇ ਦੰਗਾਂ-ਪੀੜਤਾਂ ਦੀ ਦੇਸ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੌਦੀ ਤੋਂ ਮੰਗ ਹੈ ਕਿ ਉਹ ਕਤਲੇਆਮ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਠੋਸ ਕਦਮ ਚੁੱਕਣ। ਜ. ਚਮਨ ਸਿੰਘ ਨੇ ਕਿਹਾ ਕਿ 30 ਵਰ੍ਹਿਆਂ ਬਾਅਦ ਵੀ ਪੀੜਤਾਂ ਨੂੰ ਨਾ ਤਾਂ ਇਨਸਾਫ ਮਿਲਿਆ ਹੈ ਅਤੇ ਨਾ ਹੀ ਮੁਆਵਜ਼ਾ ਮਿਲ ਸਕਿਆ ਹੈ।ਸਰਕਾਰ ਨੇ ਹਰ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਗੱਲ ਕੀਤੀ ਸੀ ਪਰ ਮਿਲੀ ਕਿਸੇ ਨੂੰ ਵੀ ਨਹੀਂ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ 715 ਕਰੋੜ ਦਾ ਪੈਕੇਜ਼ ਪੀੜਤ ਪਰਿਵਾਰਾਂ ਨੂੰ ਦੇਣ ਦਾ ਐਲਾਨ ਕੀਤਾ ਸੀ ਪਰ ਸਭ ਠੰਢੇ ਬਸਤੇ ਵਿਚ ਚਲਾ ਗਿਆ। ਹੁਣ ਇਹ ਮੰਗ ਕਰ ਰਹੇ ਹਨ ਕਿ ਕਾਤਲਾਂ ਨੂੰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ ਅਤੇ ਦੰਗਾਂ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ।
Check Also
ਡਾ. ਓਬਰਾਏ ਦੇ ਯਤਨਾਂ ਸਦਕਾ 38 ਦਿਨਾਂ ਬਾਅਦ ਭਾਰਤ ਪੁੱਜਾ ਰਮਨ ਕੁਮਾਰ ਦਾ ਮ੍ਰਿਤਕ ਸਰੀਰ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …