Saturday, August 1, 2026

ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਮਾਮਲੇ `ਚ ਅਮਿਤ ਸ਼ਾਹ ਤੁਰੰਤ ਦਖਲ ਦੇਣ – ਦਮਦਮੀ ਟਕਸਾਲ

ਮਹਿਤਾ ਚੌਕ, 18 ਜੂਨ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਨਾਮ ਸਿੰਘ ਖਾਲਸਾ ਨੇ ਵਾਇਰਲ ਹੋਈ ਇਕ ਵੀਡੀਓ ਦੇ ਮਾਮਲੇ ’ਚ ਦਿੱਲੀ Harnam Singh Dhumaਪੁਲਿਸ ਵਲੋਂ ਸਿੱਖ ਡਰਾਈਵਰ ਪਿਓ-ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੁੱਟਮਾਰ ਕਰਨ ਦੀ ਸਖ਼ਤ ਸ਼ਬਦਾਂ ਨਾਲ ਨਿਖੇਧੀ ਕੀਤੀ ਹੈ।ਉਹਨਾਂ ਮਾਮਲੇ ’ਚ ਸ਼ਾਮਿਲ ਸਾਰੇ ਦੋਸ਼ੀ ਪੁਲੀਸ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰਨ ਅਤੇ ਕਕਾਰਾਂ ਦੀ ਬੇਅਦਬੀ ਲਈ ਵੀ ਕੇਸ ਦਰਜ ਕਰਨ ਲਈ ਕਿਹਾ।ਦਮਦਮੀ ਟਕਸਾਲ ਦੇ ਮੁੱਖੀ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿਸਿਆਂ ’ਚ ਸਿੱਖ ਭਾਈਚਾਰੇ ਨਾਲ ਸੰਬੰਧਿਤ ਲੋਕਾਂ ’ਤੇ ਕੀਤੇ ਜਾ ਰਹੇ ਹਮਲਿਆਂ ’ਚ ਆਈ ਤੇਜ਼ੀ ਚਿੰਤਾ ਦਾ ਵਿਸ਼ਾ ਹੈ।ਦਿਲੀ ਪੁਲੀਸ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਧੀਨ ਹੈ ਜਿਸ ਲਈ ਉਹਨਾਂ ਨੂੰ ਤੁਰੰਤ ਦਖਲ ਦੇਣ ਅਤੇ ਘੱਟਗਿਣਤੀ ਸਿੱਖਾਂ ’ਤੇ ਦਿੱਲੀ ਸਮੇਤ ਦੇਸ਼ ਅੰਦਰ ਹੁੰਦੇ ਅਜਿਹੇ ਮਾਰੂ ਹਮਲਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਲਈ ਕਿਹਾ।ਉਹਨਾਂ ਕਿਹਾ ਕਿ ਦਿੱਲੀ ਪੁਲੀਸ ਵਲੋਂ ਘੱਟਗਿਣਤੀ ਸਿੱਖਾਂ ਨਾਲ ਅਜਿਹੇ ਅਣਮਨੁੱਖੀ ਕਾਰੇ ਨਾਲ ਸਿੱਖ ਭਾਈਚਾਰੇ ਵਿੱਚ ਰੋਸ ਦੀ ਲਹਿਰ ਹੈ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply