ਕਿਹਾ ਮਨੁੱਖੀ ਹੱਕਾਂ ਦੇ ਘਾਣ ਦੇ ਜਿੰਮੇਂਵਾਰ ਪੁਲਿਸ ਅਧਿਕਾਰੀਆਂ ਖਿਲਾਫ ਸੰਸਦ ਵਿੱਚ ਚੁੱਕਾਂਗੇ ਅਵਾਜ਼
ਅੰਮ੍ਰਿਤਸਰ/ਨਵੀਂ ਦਿੱਲੀ, 19 ਜੂਨ (ਪੰਜਾਬ ਪੋਸਟ )- ਦਿੱਲੀ ਦੇ ਮੁਖਰਜੀ ਨਗਰ ਪੁਲਿਸ ਥਾਣੇ ਦੇ ਪੁਲਿਸ ਕਰਮਚਾਰੀਆਂ ਦੇ ਅਣਮਨੁੱਖੀ
ਕਹਿਰ ਦੇ ਸ਼ਿਕਾਰ ਹੋਏ ਆਟੋ ਰਿਕਸ਼ਾ ਤੇ ਸਿੱਖ ਡਰਾਇਵਰ ਤੇ ਉਸ ਦੇ ਨਾਬਾਲਿਗ ਬੇਟੇ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਸੰਦਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਤਰਨਤਾਰਨ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਮੁਲਾਕਾਤ ਕਰਕੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਪਲਿਸ ਨੌਕਰੀ ਤੋਂ ਬਰਖਾਸਤ ਕਰਨ ਤੇ ਉਨਾਂ ਖਿਲਾਫ ਸਖਤ ਤੋਂ ਸਖਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ।
ਇਸ ਸੰਬੰਧੀ ਗੱਲਬਾਤ ਕਰਦਿਆਂ ਔਜਲਾ ਤੇ ਡਿੰਪਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਰਪ੍ਰਸਤੀ ਹਾਸਲ ਦਿੱਲੀ ਪੁਲਿਸ ਵਲੋਂ ਮਨੁੱਖੀ ਹੱਕਾਂ ਦਾ ਘਾਣ ਕਰਦਿਆਂ ਮਿਹਨਤ ਕਰਕੇ ਆਪਣੇ ਪਰਿਵਾਰ ਦੀ ਪਾਲਣਾ ਕਰਨ ਵਾਲੇ ਆਟੋ ਡਰਾਇਵਰ ਸਰਬਜੀਤ ਸਿੰਘ ਅਤੇ ਉਸ ਦੇ ਨਾਬਾਲਿਗ ਬੇਟੇ ਬਲਵੰਤ ਸਿੰਘ ਦੀ ਸੜਕ ਤੇ ਕੁੱਟਮਾਰ ਤੇ ਖਿੱਚਧੂਹ ਕੀਤੀ ਗਈ।ਦੋਹਾਂ ਆਗੂਆਂ ਨੇ ਕਿਹਾ ਕਿ ਦਿੱਲੀ ਪੁਲਿਸ ਵਲੋਂ ਅਪਣਾਏ ਗਏ ਅਣਮਨੁੱਖੀ ਵਤੀਰੇ ਦੀ ਜਿੰਨੀ ਨਿੰਦਾ ਕੀਤੀ ਜਾਏ ਉਨੀਂ ਹੀ ਘੱਟ ਹੈ।ਪੰਜਾਬ ਦੇ ਦੋਹਾਂ ਆਗੂਆਂ ਨੇ ਕੇਂਦਰੀ ਗ੍ਰਹਿ ਮੰਤਰੀ ਤੋਂ ਮੰਗ ਕੀਤੀ ਕਿ ਘਟਨਾ ਦੀ ੳੁੱਚ ਪੱਧਰੀ ਜਾਂਚ ਕੀਤੀ ਜਾਏ ਤੇ ਇਸ ਘਟਨਾ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਤੋਂ ਸਖਤ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਏ ਤਾਂ ਜੋ ਅੱਗੇ ਤੋਂ ਕੋਈ ਵੀ ਪੁਲਿਸ ਅਧਿਕਾਰੀ ਆਪਣੀ ਵਰਦੀ ਦੇ ਰੋਅਬ ਹੇਠ ਕਿਸੇ ਮਾਸੂਮ `ਤੇ ਤਸ਼ੱਦਦ ਨਾ ਢਾਹੇ। ਉਨਾਂ ਨੇ ਕਿਹਾ ਕਿ ਜੇਕਰ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਇਸ ਸੰਬੰਧੀ ਕੋਈ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਸਭ ਧਰਮਾਂ ਦੇ ਸਤਿਕਾਰ ਦਾ ਦਾਅਵਾ ਭਰਨ ਵਾਲੀ ਕੇਂਦਰੀ ਸਰਕਾਰ ਖਿਲਾਫ ਲੋਕ ਸਭਾ ਵਿੱਚ ਪੀੜਿਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਤੱਕ ਜੰਗ ਲੜੀ ਜਾਏਗੀ।ਔਜਲਾ ਤੇ ਡਿੰਪਾ ਨੇ ਪੀੜਿਤ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਉਨ੍ਹਾਂ ਦੇ ਨਾਲ ਹਰ ਸਮੇਂ ਡਟ ਕੇ ਖੜੇ ਰਹਿਣ ਦਾ ਵਾਅਦਾ ਕੀਤਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media