ਥੋਬਾ 17 ਸਤੰਬਰ (ਸੁਰਿੰਦਰਪਾਲ ਸਿੰਘ) ਫਾਰਮਾਸਿਸਟਾਂ ਅਤੇ ਦਰਜਾ ਚਾਰ ਪਸ਼ੂ ਹਸਪਤਾਲ ਦੇ ਮੁਲਾਜਮਾਂ ਦੇ ਸੰਘਰਸ਼ ਨੂੰ ਅੱਜ ਉਦੋਂ ਹੋਰ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਿੰਮਤ ਸਿੰਘ ਸ਼ੇਰ ਗਿੱਲ ਨੇ ਫਾਰਮਾਸਿਸਟਾਂ ਦੇ ਧਰਨੇ ਦਾ ਸਮਰਥਨ ਕੀਤਾ ਤੇ ਉਨ੍ਹਾ ਸਰਕਾਰ ਨੂੰ ਇਨ੍ਹਾਂ ਮੁਲਾਜਮਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਅਪੀਲ ਕੀਤੀ ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਕਵਲਦੀਪ ਸਿੰਘ ਕੰਗ ਨੇ ਕਿਹਾ ਕਿ ਜੇ ਪੰਜਾਬ ਦੀਆਂ 582 ਅਤੇ ਹੈਲਥ ਦੀਆਂ 1186 ਅਤੇ ਪਸ਼ੂ ਹਸਪਤਾਲਾਂ ਵਿੱਚ ਕੰਮ ਕਰ ਰਹੇ ਫਾਰਮਾਸਿਸਟਾਂ ਅਤੇ ਦਰਜਾ ਚਾਰ ਮੁਲਜਮਾਂ ਦੀਆਂ ਹੱਕੀ ਮੰਗਾਂ ਤਰੁੰਤ ਮੰਨੀਆ ਜਾਣ ਸੰਘਰਸ਼ ਨੂੰ ਮੁੱਖ ਰੱਖਦਿਆ ਹੋਇਆ ਪੰਜਾਬ ਸਰਕਾਰ ਦਾ ਪੁੱਤਲਾ ਵੀ ਫੂਕਿਆ ਗਿਆ। ਇਸ ਮੌਕੇ ਨਵਜੋਤ ਕੌਰ, ਕਵਲਜੀਤ ਸਿੰਘ ਚੋਹਾਨ, ਹਰਪ੍ਰੀਤ ਸਿੰਘ ਚੋਹਾਨ, ਗੁਰਵਿੰਦਰ ਸਿੰਘ ਰਿਆੜ, ਕਾਬਲ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਸੁਖਦੀਪ ਸਿੰਘ, ਤਰਸਪਾਲ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਫਾਰਮਾਸਿਸਟ ਤੇ ਦਰਜਾ ਚਾਰ ਕਰਮਚਾਰੀ ਹਾਜਰ ਸਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …