ਭੀਖੀ, 19 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਿਲਾ ਪੁਲਿਸ ਮੁੱਖੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ `ਚ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਹ ਪ੍ਰਗਟਾਵਾ ਸਥਾਨਕ ਥਾਣਾ ਸ਼ਹਿਰੀ-2 ਦੇ ਮੁੱਖ ਅਫ਼ਸਰ ਜਸਵੀਰ ਸਿੰਘ ਚਹਿਲ ਨੇ ਕੋਟ ਦਾ ਟਿੱਬਾ ਵਿਖੇ ਨਸ਼ਾ ਵਿਰੋਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਸਕਰਾਂ ਦਾ ਪਤਾ ਲੱਗਣ `ਤੇ ਉਨਾਂ ਦੀ ਸੂਹ ਤੁਰੰਤ ਪੁਲਿਸ ਨੂੰ ਦੇਣ।ਉਨ੍ਹਾਂ ਕਿਹਾ ਕਿ ਸੂਹ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।ਚਹਿਲ ਨੇ ਹਾਜ਼ਰੀਨ ਨੂੰ ਪੁਲਿਸ ਸਾਂਝ ਕੇਂਦਰਾਂ ਤੋਂ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕ 46 ਸਹੂਲਤਾਂ ਦਾ ਲਾਭ ਇਕੋ ਛੱਤ ਹੇਠਾਂ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਪੁਲਿਸ ਵਲੋਂ ਸਖਤ ਮੁਹਿੰਮ ਵਿੱਢੀ ਗਈ ਹੈ।ਇਸ ਸਮਾਗਮ ਨੂੰ ਸਹਾਇਕ ਸਬ ਇੰਸਪੈਕਟਰ ਸੁਰੇਸ਼ ਕੁਮਾਰ ਸਿੰਘ, ਸਪੈਸ਼ਲ ਬਰਾਂਚ ਦੇ ਸੁਰੇਸ਼ ਕੁਮਾਰ ਤੇ ਕੌਂਸਲਰ ਅਮਰੀਕ ਸਿੰਘ ਨੇ ਵੀ ਸੰਬੋਧਨ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …