ਛੀਨਾ ਨੇ ਹਰੇਕ ਮਨੁੱਖ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਕੀਤਾ ਪ੍ਰੇਰਿਤ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਭਾਈ ਵੀਰ ਸਿੰਘ ਗੁਰਮਤਿ ਕਾਲਜ ਅੰਮ੍ਰਿਤਸਰ ਦੇ ਭਾਈ ਰਜਿੰਦਰ ਸਿੰਘ ਦੇ ਰਾਗੀ ਜਥੇ ਨੇ ‘ਪੂਤਾ ਮਾਤਾ ਕੀ ਅਸੀਸ, ਧੰਨ ਧੰਨ ਹਮਾਰੈ ਭਾਗ, ਘਰਿ ਅਇਆ ਪਿਰੁ ਮੇਰਾ।।’ ਸ਼ਬਦ ਗਾਇਨ ਕਰਕੇ ਆਈ ਸੰਗਤ ਨੂੰ ਨਿਹਾਲ ਕੀਤਾ।
ਛੀਨਾ ਨੇ ਸਮੂੰਹ ਸੰਗਤ ਤੇ ਦੇਸ਼-ਵਿਦੇਸ਼ ’ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਮਹਾਰਾਜ ਜੀ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਗੁਰਤਾਗੱਦੀ ’ਤੇ ਬੈਠਣ ਸਮੇਂ 2 ਤਲਵਾਰਾਂ ‘ਮੀਰੀ-ਪੀਰੀ’ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ। ਉਨਾਂ ਨੇ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸਾਬਕਾ ਮੁੱਖੀ ਡਾ. ਇੰਦਰਜੀਤ ਸਿੰਘ ਸਿੰਘ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ, ਅਜ਼ਮੇਰ ਸਿੰੰਘ ਹੇਰ, ਪ੍ਰਿੰਸੀਪਲ ਜਗਦੀਸ਼ ਸਿੰਘ, ਮੈਂਬਰ ਸੁਖਦੇਵ ਸਿੰਘ ਅਬਦਾਲ, ਉਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਹੇਰ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਪ੍ਰਿੰਸੀਪਲ ਡਾ. ਐਸ.ਐਸ ਸਿੱਧੂ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …