ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ
ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ’ਤੇ ਜਿਥੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕੀਤੇ, ਉਥੇ ਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮਾਂ ’ਚ ਹਾਜ਼ਰੀ ਭਰ ਕੇ ਗੁਰੂ ਜੱਸ ਸਰਵਣ ਕੀਤਾ।
ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸਵੇਰ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਅਮਨਦੀਪ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਗਗਨਦੀਪ ਸਿੰਘ ਸ੍ਰੀ ਗੰਗਾ ਨਗਰ ਵਾਲੇ, ਭਾਈ ਜਤਿੰਦਰਪਾਲ ਸਿੰਘ, ਭਾਈ ਗੁਰਇਕਬਾਲ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਮਨਮੋਹਨ ਸਿੰਘ, ਭਾਈ ਨਰਿੰਦਰ ਸਿੰਘ, ਬੀਬੀ ਪਰਮਜੀਤ ਕੌਰ, ਭਾਈ ਸੁਖਵਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਨਿਰਮਲ ਸਿੰਘ ਜੇਠੂਵਾਲ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।ਇਸ ਮੌਕੇ ਉਘੀਆਂ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸੁੰਦਰ ਤੇ ਮਨਮੋਹਕ ਦੀਪਮਾਲਾ ਕੀਤੀ ਗਈ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media