Tuesday, September 22, 2026

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ ਐਨ.ਸੀ.ਸੀ ਆਰਮੀ ਵਿੰਗ ਸਰਵੋਤਮ ਕੈਡੇਟ ਐਵਾਰਡ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਦਸ੍ਹਵੀਂ ਜਮਾਤ ਦੇ PUNJ1906201911ਵਿਦਿਆਰਥੀ ਯੁਵਮ ਖੋਸਲਾ ਨੂੰ ਐਨ.ਸੀ.ਸੀ ਆਰਮੀ ਵਿੰਗ 2018-19 ਦੇ ਲਈ ਸਰਵੋਤਮ ਕੈਡੇਟ ਐਵਾਰਡ ਮਿਲਿਆ ਹੈ।ਉਸ ਨੂੰ ਇਹ ਐਵਾਰਡ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਐਨ.ਸੀ.ਸੀ ਆਰਮੀ ਵਿੰਗ ਜੂਨੀਅਰ ਡਵੀਜ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਦਿੱਤਾ ਗਿਆ।ਗਰੁੱਪ ਕਮਾਂਡਰ ਐਨ.ਸੀ.ਸੀ ਹੈਡ ਕੁਆਰਟਰ ਅੰਮ੍ਰਿਤਸਰ ਬ੍ਰਿਗੇਡੀਅਰ ਆਰ.ਕੇ ਮੌਰ ਨੇ ਕੈਡੇਟ ਨੂੰ 6000 ਰੁਪਏ ਦਾ ਚੈਕ ਦਿੰਦਿਆਂ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ।ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਕਿਹਾ ਕਿ ਇਸ ਪ੍ਰਾਪਤੀ `ਤੇ ਵਧਾਈ ਦਿਤੀ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਕੈਡੇਟ ਨੂੰ ਚੰਗੀਆਂ ਕੋਸ਼ਿਸ਼ਾਂ ਨਾਲ ਭਵਿੱਖ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਿਆ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply