ਚੰਡੀਗੜ, 19 ਜੂਨ (ਪੰਜਾਬ ਪੋਸਟ ਬਿਊਰੋ) – ਪਲਾਸਟਕਿ ਕੈਰੀ ਬੈਗਾਂ ਦੀ ਵਰਤੋਂ ਨੂੰ ਠੱਲ ਪਾਉਣ ਲਈ ਛਾਪੇਮਾਰੀ ਨੂੰ ਜਾਰੀ ਰੱਖਦਿਆਂ, ਪੰਜਾਬ ਪ੍ਰਦੂਸ਼ਣ ਕੰਟਰੋਲ
ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਟੀਮਾਂ ਨੇ ਮਿਲ ਕੇ ਮੰਗਲਵਾਰ ਸ਼ਾਮ ਨੂੰ 175 ਦੁਕਾਨਾਂ/ਗੋਦਾਮਾਂ `ਤੇ ਛਾਪੇਮਾਰੀ ਕੀਤੀ।ਜਿਸ ਤਹਿਤ ਪਲਾਸਟਕਿ ਕੈਰੀ ਬੈਗ (ਉਤਪਦਾਨ, ਵਰਤੋਂ ਤੇ ਨਿਪਟਾਰਾ) ਕੰਟਰੋਲ ਐਕਟ, 2005 ਮੁਤਾਬਿਕ ਉਲੰਘਣਾ ਦੇ 88 ਮਾਮਲੇ ਸਾਹਮਣੇ ਆਏ।ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕੇ.ਐਸ ਪੰਨੂ ਨੇ ਦੱਸਿਆ ਕਿ ਛਾਪੇਮਾਰੀ ਦੇ ਦੂਜੇ ਦਿਨ 3500 ਕਿਲੋ ਪਲਾਸਟਿਕ ਕੈਰੀ ਬੈਗ ਜ਼ਬਤ ਕੀਤੇ ਗਏ, ਜਦਕਿ ਸ਼ਨੀਵਾਰ ਨੂੰ ਕੀਤੀ ਛਾਪੇਮਾਰੀ ਦੌਰਾਨ 4000 ਕਿਲੋ ਪਲਾਸਟਕਿ ਕੈਰੀ ਬੈਗ ਜ਼ਬਤ ਕੀਤੇ ਗਏ ਸਨ। ਉਨਾਂ ਅੱਗੇ ਦੱਸਿਆ ਕਿ ਇਸ ਸਬੰਧੀ 82 ਚਲਾਨ ਕੀਤੇ ਗਏ ਅਤੇ ਮੌਕੇ `ਤੇ ਹੀ ਲਗਭਗ 50000 ਰੁਪਏ ਜੁਰਮਾਨੇ ਵਜੋਂ ਇਕੱਠੇ ਕੀਤੇ ਗਏ।ਹੈਰਾਨੀ ਦੀ ਗੱਲ ਇਹ ਹੈ ਕਿ ਸਿਰਫ ਲੁਧਿਆਣਾ ਜਿਲੇ ਵਿਚੋਂ 1150 ਕਿਲੋ ਪਲਾਸਟਿਕ ਕੈਰੀ ਬੈਗ ਜ਼ਬਤ ਹੋਏ।
ਮਿਸ਼ਨ ਡਾਇਰੈਕਟਰ ਨੇ ਕਿਹਾ ਕਿ ਤੰਦਰੁਸਤ ਪੰਜਾਬ ਤਹਿਤ ਸੂਬੇ ਭਰ ਵਿਚੋਂ ਪਲਾਸਟਕਿ ਬੈਗਾਂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਕੋਸ਼ਿਸ਼ਾਂ ਜਾਰੀ ਹਨ।ਇਹ ਬਹੁਤ ਮੰਦਭਾਗਾ ਹੈ ਕਿ ਸੂਬੇ ਵਿੱਚ ਪਲਾਸਟਕਿ ਬੈਗਾਂ ਦੇ ਉਤਪਾਦਨ, ਭੰਡਾਰਨ, ਵਿਤਰਣ, ਵਿਕਰੀ ਅਤੇ ਵਰਤੋਂ `ਤੇ ਰੋਕ ਦੇ ਬਾਵਜਜ਼ਦ, ਉਲੰਘਣਾ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ।
ਲੋਕਾਂ ਨੂੰ ਪਲਾਸਟਕਿ ਬੈਗਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਦਿਆਂ ਪੰਨੂ ਨੇ ਕਿਹਾ ਕਿ ਪਲਾਸਟਕਿ ਬੈਗ ਵਾਤਾਵਰਣ ਲਈ ਗੰਭੀਰ ਸਮੱਸਿਆ ਹਨ ਅਤੇ ਇਹਨਾਂ ਦੀ ਵਰਤੋਂ ਰੋਕਣੀ ਲਾਜ਼ਮੀ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media