ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡਾਕਟਰ ਸ਼ੌਕੀਨ ਸਿੰਘ ਦੇ ਪਿਤਾ ਸੰਗਤ ਸਿੰਘ ਦੇ ਅਕਾਲ ਚਲਾਣੇ ਕਰਨ ਜਾਣ ’ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਡਾ. ਸ਼ੌਕੀਨ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਵਧੀਕ ਸਕੱਤਰ ਟਰੱਸਟ ਏ.ਪੀ. ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਵੀ ਦੁੱਖ ਪ੍ਰਗਟਾਇਆ।
ਸੰਗਤ ਸਿੰਘ ਦਾ ਅੰਤਮ ਸੰਸਕਾਰ 20 ਜੂਨ ਦਿਨ ਵੀਰਵਾਰ ਨੂੰ ਚਾਟੀਵਿੰਡ ਗੇਟ ਸਥਿਤ ਸ਼ਮਸ਼ਾਨਘਾਟ ਵਿਖੇ ਸਵੇਰੇ 11.00 ਵਜੇ ਕੀਤਾ ਜਾਵੇਗਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …