ਭੀਖੀ, 19 ਜੂਨ (ਪੰਜਾਬ ਪੋਸਟ- ਕਮਲ ਕਾਂਤ) – ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ `ਤੇ 15 ਜੂਨ ਤੋਂ ਡੀ.ਸੀ, ਐਸ.ਡੀ.ਐਮ, ਤਹਿਸੀਲ ਅਤੇ
ਸਬ ਤਹਿਸੀਲ ਦਫ਼ਤਰਾਂ ਵਿੱਚ ਅਣਮਿਥੇ ਸਮੇਂ ਦੀ ਕਲਮ ਛੋੜ ਹੜਤਾਲ ਜਾਰੀ ਹੈ।ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਸਗੋਂ ਵਾਰ-ਵਾਰ ਵਾਅਦੇ ਕਰ ਕੇ ਮੁੱਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਅਣਮਿਥੇ ਸਮੇਂ ਦੀ ਕਲਮ ਛੋੜ ਹੜਤਾਲ `ਤੇ ਜਾਣਾ ਪਿਆ ਹੈ।ਦੂਸਰੇ ਪਾਸੇ ਦਫ਼ਤਰਾਂ ਵਿਚ ਮੁਲਾਜ਼ਮ ਨਾ ਹੋਣ ਕਾਰਨ ਕੰਮ ਧੰਦੇ ਵਾਲੇ ਲੋਕਾਂ ਨੂੰ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕਰਮਚਾਰੀਆਂ ਵਲੋਂ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਜਸਵੰਤ ਸਿੰਘ ਮੌਜੋ ਜਿਲ੍ਹਾ ਮਾਨਸਾ ਦੇ ਪ੍ਰਧਾਨ ਨੇ ਦੱਸਿਆ ਕਿ ਯੂਨੀਅਨ ਨੇ 4 ਜੂਨ ਨੂੰ ਇੱਕ ਦਿਨ ਦੀ ਕਲਮ ਛੋੜ ਹੜਤਾਲ ਕਰ ਕੇ ਸਰਕਾਰ ਪਾਸੋਂ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਮੰਨੇ ਜਾਣ ਲਈ 14 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ ਪ੍ਰੰਤੂ ਯੂਨੀਅਨ ਦੀਆਂ ਮੰਗਾਂ `ਤੇ ਵਿਚਾਰ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਹੜਤਾਲ ਜਾਰੀ ਰਹੇਗੀ।
ਇਸ ਮੌਕੇ ਲਾਲ ਸਿੰਘ, ਮੁਕੇਸ਼ ਕੁਮਾਰ, ਗੁਰਮੀਤ ਸਿੰਘ ਗਾਗੋਵਾਲ, ਸਰਬਜੀਤ ਸਿੰਘ, ਰਘਵੀਰ ਸਿੰਘ, ਮਨਦੀਪ ਸਿੰਘ, ਹਰੀਸ ਕੁਮਾਰ, ਪਰਮਿੰਦਰ ਕੌਰ, ਪੂਜਾ ਰਾਣੀ, ਚਰਨਜੀਤ ਕੌਰ, ਬਲਜੀਤ ਕੌਰ ਆਦਿ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media