Monday, November 23, 2026

ਪਿੰਡ ਦਾਤੇਵਾਸ ਵਿਖੇ 550 ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਭੀਖੀ, 19 ਜੂਨ (ਪੰਜਾਬ ਪੋਸਟ- ਕਮਲ ਕਾਂਤ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਹਰ PUNJ1906201905ਪਿੰਡ 550 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਪਿੰਡ ਦਾਤੇਵਾਸ ਵਿਖੇ ਛਾਂਦਾਰ ਪੌਦੇ ਲਗਾਏ ਗਏ।ਬਲਾਕ ਜੰਗਲਾਤ ਅਫ਼ਸਰ ਹਰਦਿਆਲ ਸਿੰਘ ਨੇ ਇਥੇ ਪਹਿਲਾ ਪੌਦਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਵਿਭਾਗ ਕੋਲ ਚੱਕ ਭਾਈਕੇ ਅਤੇ ਇਸ ਖੇਤਰ ਦੀਆਂ ਹੋਰਨਾਂ ਸਬ ਨਰਸਰੀਆਂ `ਚ ਨਿੰਮ, ਕਿੱਕਰ, ਚਾਂਦਨੀ, ਸੁਆਂਜਨਾਂ, ਕਨੇਰ, ਕੰਗਨ ਬੇਰ ਆਦਿ ਦੇ 2 ਲੱਖ ਦੇ ਕਰੀਬ ਬੂਟੇ ਤਿਆਰ ਹਨ, ਜਿਨ੍ਹਾਂ `ਚੋਂ 50 ਹਜਾਰ ਤੋਂ ਵੱਧ ਦੇ ਕਰੀਬ ਬੂਟੇ ਵੰਡੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਹਰ ਪਿੰਡ ਦੀ ਪੰਚਾਇਤ ਆਪਣੇ ਪਿੰਡ `ਚ ਬੂਟੇ ਲਗਾਉਣ ਅਤੇ ਉਸ ਦੀ ਦੇਖਭਾਲ ਦੀ ਜਿੰਮੇਵਾਰੀ ਯਕੀਨੀ ਬਣਾਏ। ਇਸ ਮੌਕੇ ਸਰਪੰਚ ਰਣਜੀਤ ਸਿੰਘ, ਰਵਿੰਦਰ ਸਿੰਘ ਮਾਨ ਅਤੇ ਹੋਰ ਪਿੰਡ ਦੇ ਪਤਵੰਤੇ ਮੌਜੂਦ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply