Monday, December 23, 2024

ਪੰਜਾਬ ਦੇ ਵਫ਼ਦ ਨੇ ਸ਼ਿਲੌਂਗ ਦੇ ਸਿੱਖਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਦਿਵਾਇਆ

ਚੰਡੀਗੜ੍ਹ/ ਸ਼ਿਲੌਂਗ, 20 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਿਲੌਂਗ ਨੂੰ ਭੇਜੇ ਗਏ ਇੱਕ PUNJ2006201905ਉੱਚ ਪੱਧਰੀ ਵਫ਼ਦ ਨੇ ਉੱਥੇ ਵਸੇ ਪੰਜਾਬੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕਾਂ ਦੀ ਸੁਰੱਖਿਆ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਹੈ। ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਇਹ ਵਫ਼ਦ ਇੱਥੇ ਸਿੱਖ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੂੰ ਮਿਲਿਆ ਜੋ ਕਿ ਵੀਰਵਾਰ ਨੂੰ ਸ਼ਿਲੌਂਗ ਦੇ ਮੁੱਖ ਮੰਤਰੀ ਕੋਂਰਾਡ ਸੰਗਮਾ ਨੂੰ ਮਿਲੇਗਾ। ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੌਜੂਦਾ ਵਿਵਾਦ ਨੂੰ ਦੁਵੱਲੀ ਗੱਲਬਾਰ ਰਾਹੀਂ ਨਿਪਟਾਰਾ ਕਰਨ ਲਈ ਹਰ ਸੰਭਵ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ 200 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸ਼ਿਲੌਂਗ ਵਿੱਚ ਵਸੇ ਇਨ੍ਹਾਂ ਸਿੱਖਾਂ ਦੇ ਸਿਵਲ ਅਧਿਕਾਰਾਂ ਦੀ ਕਿਸੇ ਵੀ ਕੀਮਤ `ਤੇ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ।ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੂਰੀ ਤਰਾਂ ਇਸ ਮਾਮਲੇ ਨੂੰ ਹੱਲ ਕਰਨ ਦੇ ਹੱਕ ਵਿੱਚ ਹਨ ਅਤੇ ਉਹ ਨਿੱਜੀ ਤੌਰ `ਤੇ ਮੇਘਾਲਿਆ ਦੇ ਹਮਰੁਤਬਾ ਨਾਲ ਸੰਪਰਕ ਵਿੱਚ ਹਨ ਅਤੇ ਉਹ ਲਗਾਤਾਰ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ।ਤਨਾਅ ਘਟਾਉਣ ਦੀਆਂ ਕੋਸ਼ਿਸ਼ਾਂ ਲਈ ਮੁੱਖ ਮੰਤਰੀ ਕੋਂਰਾਡ ਸੰਗਮਾ ਦੀ ਪ੍ਰਸ਼ੰਸਾ ਕਰਦੇ ਹੋਏ ਰੰਧਾਵਾ ਨੇ ਕਿਹਾ ਕਿ ਸ਼ਿਲੌਂਗ ਦੇ ਸਿੱਖਾਂ ਨੂੰ ਧਮਕੀਆਂ ਦੇਣ ਦੀਆਂ ਮੀਡੀਆ ਰਿਪੋਰਟਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਗੰਭੀਰਤਾ ਨਾਲ ਲਿਆ ਹੈ ਅਤੇ ਉਨ੍ਹਾਂ ਨੇ ਸੰਗਮਾ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸਾਰੇ ਪਰਿਵਾਰਾਂ ਦੀ ਪੁਖਤਾ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।ਸਥਾਨਕ ਸਿੱਖਾਂ ਨੇ ਵਫ਼ਦ ਨੂੰ ਦੱਸਿਆ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਉਸ ਖੇਤਰ ਵਿੱਚੋਂ ਉਠਾਉਣਾ ਚਾਹੁੰਦਾ ਹੈ ਜਿੱਥੇ ਉਹ ਵਸੇ ਹੋਏ ਹਨ।
                 ਵਫ਼ਦ ਨੇ ਦੱਸਿਆ ਕਿ ਉਹ ਇੱਥੇ ਇਸ ਸਮੱਸਿਆ ਦਾ ਸ਼ਾਂਤੀਪੂਰਨ ਹੱਲ ਲੱਭਣ ਲਈ ਆਏ ਹੋਏ ਹਨ। ਉਹ ਇਸ ਮਾਮਲੇ ਨੂੰ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਵਿਚਾਰਨਗੇ। ਵਫ਼ਦ ਨੇ ਮਹਿਸੂਸ ਕੀਤਾ ਹੈ ਕਿ ਸਥਾਨਕ ਸਿੱਖਾਂ ਨੇ ਸੂਬੇ ਲਈ ਵੱਡਾ ਯੋਗਦਾਨ ਦਿੱਤਾ ਹੈ ਅਤੇ ਉਨ੍ਹਾਂ ਨੂੰ ਇੱਥੇ ਹੀ ਵਸੇ ਰਹਿਣ ਦੇਣਾ ਚਾਹੀਦਾ ਹੈ। ਵਫ਼ਦ ਨੇ ਗੁਰੂ ਨਾਨਕ ਦਰਬਾਰ ਦਾ ਵੀ ਦੌਰਾ ਕੀਤਾ ਜਿੱਥੇ ਗੁਰਦੁਆਰੇ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਉਨ੍ਹਾਂ ਨੂੰ ਇਸ ਥਾਂ ਦੇ ਪਟੇ ਦੇ ਸਥਿਤੀ ਬਾਰੇ ਜਾਣੂ ਕਰਾਇਆ। ਉਸ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਨੂੰ ਇੱਥੋਂ ਜ਼ਬਰਦਸਤੀ ਉਠਾਇਆ ਜਾ ਰਿਹਾ ਹੈ। ਗੁਰਜੀਤ ਸਿੰਘ ਨੇ ਵਫ਼ਦ ਨੂੰ ਦੱਸਿਆ ਕਿ ਗੁਰਦੁਆਰਾ ਮੈਨੇਜਮੈਂਟ ਨੇ ਹਾਈਕੋਰਟ ਵਿੱਚ ਇਕ ਮਾਣਹਾਨੀ ਦੀ ਪਟੀਸ਼ਨ ਕੀਤੀ ਹੈ।
       ਜ਼ਮੀਨੀ ਹਕੀਕਤਾਂ ਦਾ ਪਤਾ ਲਾਉਣ ਗਏ ਵਫ਼ਦ ਵਿੱਚ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਮੈਂਬਰ ਵਜੋਂ ਕੁਲਦੀਪ ਸਿੰਘ ਵੈਦ ਸ਼ਾਮਲ ਹਨ। ਵਿਸ਼ੇਸ਼ ਸਕੱਤਰ ਯੋਜਨਾਬੰਦੀ ਬੀ.ਐਸ. ਮਾਂਗਟ ਵੀ ਵਫ਼ਦ ਨਾਲ ਗਏ ਹਨ।
 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply