ਚੰਡੀਗੜ, 20 ਜੂਨ (ਪੰਜਾਬ ਪੋਸਟ ਬਿਊਰੋ) – ਸਮੁੱਚੇ ਸੂਬੇ ਦੇ ਲੋਕਾਂ ਨੂੰ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਸਬੰਧੀ ਜਾਗਰੂਕ ਕਰਨ ਅਤੇ ਲੋਕਾਂ ਦੀਆਂ
ਸ਼ਿਕਾਇਤਾਂ ਦੇ ਨਿਪਟਾਰੇ ਪਹਿਲ ਦੇ ਆਧਾਰ `ਤੇ ਕਰਨ ਹਿੱਤ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਅੱਜ ਆਪਣੀ ਵੈਬਸਾਈਟ ਲਾਂਚ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਡੀ.ਪੀ ਰੈਡੀ ਨੇ ਦੱਸਿਆ ਕਿ ਇਹ ਵੈਬਸਾਈਟ ਸਾਰੇ ਭਾਈਵਾਲਾਂ ਨੂੰ ਸੂਚਨਾ, ਸਿੱਖਿਆ ਤੇ ਪ੍ਰਸਾਰ (ਆਈ.ਈ.ਸੀ) ਪ੍ਰਚਾਰ ਕਰਨ ਲਈ ਸ਼ੁਰੂ ਕੀਤੀ ਗਈ ਹੈ।ਇਸ ਵੈਬਸਾਈਟ ਦੇ ਸ਼ੁਰੂ ਹੋਣ ਨਾਲ ਕਮਿਸ਼ਨ ਕੋਲ ਆਉਣ ਵਾਲੀ ਕੋਈ ਵੀ ਸ਼ਿਕਾਇਤ ਹੁਣ ਸਬੰਧਤ ਜ਼ਿਲੇ ਦੇ ਜ਼ਿਲਾ ਸ਼ਿਕਾਇਤ ਨਿਵਾਰਨ ਅਫ਼ਸਰ ਪਾਸ ਪਹੁੰਚੇਗੀ ਅਤੇ ਅਪੀਲਾਂ ਕਮਿਸ਼ਨ ਪੱਧਰ `ਤੇ ਨਜਿੱਠੀਆਂ ਜਾਣਗੀਆਂ।
ਉਨਾਂ ਅੱਗੇ ਦੱਸਿਆ ਕਿ ਬਿਲਟ-ਇਨ ਐਮ.ਆਈ.ਐਸ ਰਾਹੀਂ ਸ਼ਿਕਾਇਤ ਕਰਤਾ ਆਪਣੀ ਸ਼ਿਕਾਇਤ ਦਾ ਨਿਪਟਾਰਾ ਐਕਟ ਮੁਤਾਬਕ ਅੰਦਰੂਨੀ ਜਾਂ ਬਾਹਰੀ ਤੌਰ `ਤੇ ਕਰਵਾ ਸਕਦਾ ਹੈ ਅਤੇ ਕਮਿਸ਼ਨ ਵੀ ਸ਼ਿਕਾਇਤ ਸਬੰਧੀ ਸਥਿਤੀ ਦੇਖ ਸਕਦਾ ਹੈ।ਤਿੰਨੇ ਵਿਭਾਗਾਂ, ਫੂਡ ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਿੱਖਿਆ ਵਿਭਾਗ ਵਲੋਂ ਆਪੋ-ਆਪਣੇ ਵਿਭਾਗਾਂ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਨੋਡਲ ਅਫਸਰ ਨਿਯੁੱਕਤ ਕੀਤੇ ਗਏ ਹਨ।ਹਰੇਕ ਵਿਭਾਗ ਵਲੋਂ ਮਾਸਟਰ ਟ੍ਰੇਨਰ ਨਿਯੁੱਕਤ ਕੀਤੇ ਗਏ ਹਨ ਜੋ ਕਿ ਆਪਣੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣਗੇ।ਜੇਕਰ ਸ਼ਿਕਾਇਤ ਕਰਤਾ ਜ਼ਿਲਾ ਸ਼ਿਕਾਇਤ ਨਿਵਾਰਨ ਅਫ਼ਸਰ ਦੇ ਹੁਕਮਾਂ ਤੋਂ ਸੰਤੁਸ਼ਟ ਨਹੀਂ ਹੁੰਦਾ ਤਾਂ ਕਮਿਸ਼ਨ ਕੋਲ ਅਪੀਲ ਕੀਤੀ ਜਾ ਸਕਦੀ ਹੈ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media