ਚੰਡੀਗੜ, 20 ਜੂਨ (ਪੰਜਾਬ ਪੋਸਟ ਬਿਊਰੋ) -ਇਥੇ ਪੰਜਾਬ ਅਤੇ ਚੰਡੀਗੜ ਜਰਨਲਿਸਟ ਯੂਨੀਅਨ ਦੇ ਵਫਦ ਵਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ
ਬਲਬੀਰ ਸਿੰਘ ਸਿੱਧੂ ਨੂੰ ਪੰਜਾਬ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਸਿਹਤ ਬੀਮਾ ਯੋਜਨਾ ਦੇ ਲਾਭ ਦੇਣ ਸਬੰਧੀ ਇਕ ਮੈਮੋਰੈਂਡਮ ਦਿੱਤਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਫਦ ਨੂੰ ਭਰੋਸਾ ਜਤਾਇਆ ਕਿ ਪੰਜਾਬ ਸਰਕਾਰ ਇਸ ਮਾਮਲੇ `ਤੇ ਗੰਭੀਰਤਾ ਨਾਲ ਵਿਚਾਰ ਕਰੇਗੀ।ਇਸ ਮੋਕੇ ਬਲਵਿੰਦਰ ਸਿੰਘ ਜੰਮੂ ਪੰਜਾਬ ਅਤੇ ਚੰਡੀਗੜ ਜਨਰਲਸਿਟ ਯੂਨੀਅਨ ਦੇ ਪ੍ਰਧਾਨ, ਜੈ ਸਿੰਘ ਛਿੱਬਰ ਸਕੱਤਰ, ਹਰਕੰਵਲਜੀਤ ਸਿੰਘ ਸੀਨੀਅਰ ਪੱਤਰਕਾਰ, ਅਸ਼ਵਨੀ ਚਾਵਲਾ ਮੈਂਬਰ ਅਤੇ ਗੁਰਉਪਦੇਸ਼ ਸਿੰਘ ਭੁੱਲਰ ਮੈਂਬਰ ਹਾਜ਼ਰ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media