Sunday, September 27, 2026

ਵਿਜੀਲੈਂਸ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ, 20 ਜੂਨ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਦਫਤਰ ਐਕਸੀਅਨ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜਨ-1, Bribeਫਿਰੋਜਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਜਸਮੀਤ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
               ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਜਸਵੰਤ ਸਿੰਘ ਵਾਸੀ ਜੰਡੀ ਮੁਹੱਲਾ, ਫਿਰੋਜਪੁਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਸੀਨੀਅਰ ਸਹਾਇਕ ਵਲੋਂ ਉਸ ਦੀ ਫਰਮ ਦੇ ਬਕਾਇਆ ਬਿਲਾਂ ਦਾ ਭੁਗਤਾਨ ਕਰਨ ਬਦਲੇ 15000 ਰੁਪਏ ਦੀ ਮੰਗ ਕੀਤੀ ਗਈ ਹੈ।
                ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਨਿਰੀਖਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਉਕਤ ਸੀਨੀਅਰ ਸਹਾਇਕ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁੰਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply