Thursday, December 26, 2024

ਪੁਲਿਸ ਸਾਂਝ ਕੇਂਦਰ ਵਿਚ ਲੋੋਕਾਂ ਨੂੰ ਸੁਚਾਰੂ ਤੇ ਸਮਾਂਬੱਧ ਸੇਵਾਵਾਂ ਕੀਤੀਆਂ ਜਾ ਰਹੀਆਂ ਨੇ ਪ੍ਰਦਾਨ

ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਹੋਈ ਮੀਟਿੰਗ

PPN17091416ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਪੁਲਿਸ ਸਾਂਝ ਕੇਂਦਰਾਂ ਵਿਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਸ੍ਰੀ ਬਲਬੀਰ ਸਿੰਘ ਐਸ.ਪੀ ਹੈਡਕੁਆਟਰ ਦੀ ਪ੍ਰਧਾਨਗੀ ਹੇਠ ਸਥਾਨਕ ਪੁਲਿਸ ਲਾਈਨ ਦੁਬਰਜੀ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸ੍ਰੀ ਲਖਬੀਰ ਸਿੰਘ ਡੀ.ਐਸ.ਪੀ, ਇੰਸਪੈਕਟਰ ਸ੍ਰੀ ਸੰਜੀਵ ਕੁਮਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਆਦਿ ਹਾਜ਼ਰ ਹੋਏ।
ਸ੍ਰੀ ਬਲਬੀਰ ਸਿੰਘ ਐਸ.ਪੀ ਹੈਡਕੁਆਟਰ ਨੇ ਦੱਸਿਆ ਕਿ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਲੋਕਾਂ ਨੂੰ ਸੁਚਾਰੂ ਅਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪੁਲਿਸ ਸਾਂਝ ਕੇਂਦਰ ਰਾਹੀ ਕੁੱਲ 27 ਸੇਵਾਵਾਂ ਜਿਨਾਂ ਵਿਚ ਆਰਮ ਲਾਇਸੰਸਜ਼, ਐਫ.ਆਈ.ਆਰ, ਐਨ.ਓ.ਸੀ ਤੇ ਫੌਜਦਾਰੀ ਕੇਸ ਆਦਿ ਨਾਲ ਸਬੰਧਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਮੀਟਿੰਗ ਦੌਰਾਨ ਹਾਜਰ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਮੈਬਰਾਂ ਨੂੰ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਦਰਪੇਸ਼ ਮੁਸ਼ਕਿਲਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਲੋਕ ਸੇਵਾ ਦੇ ਅਧਿਕਾਰ ਸਬੰਧੀ ਲੋਕਾਂ ਨੂੰ ਹੋਰ ਵੱਧ ਤੋਂ ਵੱਧ ਜਾਗਰਕੂ ਕਰਨ ਦੀ ਲੋੜ ਹੈ। ਸ੍ਰੀ ਬਲਬੀਰ ਸਿੰਘ ਐਸ.ਪੀ ਹੈਡਕੁਆਟਰ ਨੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਇਸ ਐਕਟ ਸਬੰਧੀ ਜਾਗਰੂਕ ਕਰਨ ਲਈ ਆਪਣੇ ਨਾਲ 10-10 ਮੈਂਬਰਾਂ ਨੂੰ ਹੋਰ ਜੋੜਣ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਇਸ ਐਕਟ ਸਬੰਧੀ ਜਾਗਰਕੂ ਕੀਤਾ ਜਾਵੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਸਾਂਝ ਕੇਦਰਾਂ ਵਿਚ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਹਾ ਲੈਣ ਅਤੇ ਕਿਸੇ ਪ੍ਰਕਾਰ ਦੀ ਸਮੱਸਿਆ ਲਈ ਪੁਲਿਸ ਸਾਂਝ ਕੇਂਦਰਾਂ ਵਿਚ ਤਾਇਨਾਤ ਅਧਿਕਾਰੀਆਂ/ਨੋਡਲ ਅਫਸਰਾਂ ਨਾਲ ਤਾਲਮੇਲ ਕਰ ਸਕਦੇ ਹਨ। ਉਨਾਂ ਦੁਹਰਾਇਆ ਕਿ ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਸੇਵਾਵਾਂ ਪਹਿਲ ਤੇ ਆਧਾਰ ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …

Leave a Reply