ਸੰਗਰੂਰ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਦੇ ਰਣਜੀਤ ਸਿੰਘ ਦੇ ਸਪੁੱਤਰ ਰਾਜਿੰਦਰ ਸਿੰਘ ਜੋ ਕਿ ਪਿੱਛਲੇ ਦਿਨੀ
ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ।ਉਹਨਾਂ ਦੇ ਨਿਵਾਸ ਸਥਾਨ ਵਿਖੇ ਪਹੁੰਚ ਕੇ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਅਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਅਤੇ ਨੌਜਵਾਨ ਅਕਾਲੀ ਆਗੂ ਅਮਨਵੀਰ ਸਿੰਘ ਚੈਰੀ ਨੇ ਰਾਜਿੰਦਰ ਸਿੰਘ ਦੇ ਪਿਤਾ ਰਣਜੀਤ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਬੁੱਗਰ,ਜਗਤਾਰ ਸਿੰਘ ਸ਼ਾਹਪੁਰ, ਸ੍ਰੀਮਤੀ ਗੁਰਚਰਨ ਕੌਰ ਦੁੱਗਾਂ, ਕੁਲਵਿੰਦਰ ਸਿੰਘ ਸ਼ਾਹਪੁਰ, ਬਾਬੂ ਸਿੰਘ ਅਤੇ ਪਿੰਡ ਦੇ ਅਕਾਲੀ ਦਲ ਦੇ ਮੋਹਤਬਰ ਆਗੂ ਅਤੇ ਵਰਕਰ ਹਾਜ਼ਰ ਸਨ ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media