ਸੰਗਰੂਰ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਭਗਵਾਨਪੁਰਾ, ਤਹਿਸੀਲ ਸੰਗਰੂਰ ਦੇ ਲੋਕਾਂ ਅਤੇ ਮਿ੍ਰਤਕ ਬੱਚੇ ਦੇ ਪਰਿਵਾਰ ਵਲੋਂ ਸੁਨਾਮ
ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂ ‘ਫਤਿਹਵੀਰ ਸਿੰਘ’ ਦੇ ਨਾਂ ‘ਤੇ ਰੱਖਣ ਦੀ ਬੇਨਤੀ ਨੂੰ ਇੱਕ ਵਿਸ਼ੇਸ਼ ਕੇਸ ਵਜੋਂ ਲੈਂਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਇਹ ਮੰਦਭਾਗਾ ਦੁਖਾਂਤ ਵਾਪਰਿਆ ਸੀ ਜਦੋਂ ਛੋਟੇ ਬੱਚੇ ਫਤਿਹਵੀਰ ਦੀ ਬੋਰਵੈਲ ’ਚ ਡਿੱਗ ਕੇ ਮੌਤ ਹੋ ਗਈ ਸੀ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਤਰਫੋਂ ਘਨਸ਼ਿਆਮ ਥੋਰੀ, ਡਿਪਟੀ ਕਮਿਸ਼ਨਰ ਸੰਗਰੂਰ, ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਅਤੇ ਦਮਨ ਬਾਜਵਾ ਸਮੇਤ ਮਿ੍ਰਤਕ ਬੱਚੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਉਨਾਂ ਮਿ੍ਰਤਕ ਬੱਚੇ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਮੰਤਰੀ ਨੇ ਦੱੱਸਿਆ ਕਿ ਪਰਿਵਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਅਤੇ ਬੇਵਕਤ ਵਿਛੜੀ ਨਿੱਕੀ ਰੂਹ ਨੂੰ ਸਤਿਕਾਰ ਦੇਣ ਵਜੋਂ ਸੂਬਾ ਸਰਕਾਰ ਨੇ ਇਸ ਸੜਕ ਦਾ ਨਾਂ ਉਸ ਬੱਚੇ (ਫਤਿਹਵੀਰ) ਦੇ ਨਾਮ ‘ਤੇ ਰੱਖਣ ਲਈ ਸਹਿਮਤੀ ਪ੍ਰਗਟਾਈ ਹੈ।ਇਹ 11.83 ਕਿਲੋਮੀਟਰ ਦੀ ਲੰਬਾਈ ਵਾਲੀ ਇੱਕ ਅਦਰ ਡਿਸਟ੍ਰਿਕਟ ਰੋਡ (ਓ.ਡੀ.ਆਰ-01) ਹੈ, ਜਿਸ ਨੂੰ ਸੀ.ਆਰ.ਐਫ ਸਕੀਮ ਤਹਿਤ 5.50 ਮੀਟਰ ਤੋਂ ਵਧਾ ਕੇ 7.0 ਮੀਟਰ ਤੱਕ ਚੌੜਾ ਕੀਤਾ ਜਾ ਰਿਹਾ ਹੈ।
ਸਿੰਗਲਾ ਨੇ ਦੱਸਿਆ ਕਿ ਮ੍ਰਿਤਕ ਬੱਚੇ ਦੇ ਪਰਿਵਾਰ ਵਲੋਂ ਇਸ ਸਬੰਧੀ ਲਿਖਤੀ ਬੇਨਤੀ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਸੂਬਾ ਸਰਕਾਰ ਪਾਸ ਪਹੁੰਚੀ ਸੀ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media