Monday, September 28, 2026

‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਉਭਾਵਾਲ ਵਿਖੇ ਸਹਿਕਾਰੀ ਜਾਗਰੂਕਤਾ ਕੇੈਂਪ ਲਗਾਇਆ

ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ) – ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਹਿਕਾਰਤਾ ਵਿਭਾਗ ਵੱਲਂੋ ਪਿੰਡ ਉੱਭਾਵਾਲ ਵਿਖੇ ਅਨਿਲ ਕੁਮਾਰ ਮਲੇਰੀ, ਉਪ PUNJ2106201907ਰਜਿਸਟਰਾਰ, ਸਹਿਕਾਰੀ ਸਭਾਵਾਂ, ਸੰਗਰੂਰ ਦੀ ਅਗਵਾਈ ਹੇਠ ਸਹਿਕਾਰੀ ਜਾਗਰੂਕਤਾ ਕੈਂਪ ਪਨਕੋਫੈਡ ਪੰਜਾਬ ਦੇ ਸਹਿਯੋਗ ਨਾਲ ਲਗਾਇਆ ਗਿਆ।ਕੈਂਪ ਦੌਰਾਨ ਮਲੇਰੀ ਨੇ ਲੋਕਾਂ ਨੂੰ ਆਧੁਨਿਕ ਖੇਤੀ ਸੰਦਾਂ ਦੁਆਰਾ ਖੇਤੀ ਕਰਨ ਦੀ ਅਪੀਲ ਕੀਤੀ।ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ’ਚ ਆਧੁਨਿਕ ਖੇਤੀ ਸੰਦ ਲਿਆਂਦੇ ਗਏ ਹਨ।ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸੰਦਾਂ ਦੀ ਵਰਤੋਂ ਕਰਕੇ ਅਸੀਂ ਫਸਲਾਂ ਦੀ ਰਹਿੰਦ-ਖੁਹੰਦ ਨੂੰ ਖੇਤਾਂ ਵਿੱਚ ਮਿਲਾ ਕੇ ਵਾਤਾਵਰਣ ਨੂੰ ਸੁਰੱਖਿਅਤ ਰੱਖ ਸਕਦੇ ਹਾਂ।ਕੈਂਪ ਦੌਰਾਨ ਡਿਪਟੀ ਡਾਇਰੈਕਟਰ ਡਾ. ਮਨਦੀਪ ਸਿੰਘ ਪ੍ਰੋਜੈਕਟ ਆਤਮਾ ਸਕੀਮ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਖੇਤਾਂ ’ਚ ਬੇਲੋੜੀਆਂ ਰਸਾਇਣਿਕ ਖਾਦਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਬੇਲੋੜੀਆਂ ਰਸਾਇਣਿਕ ਖਾਂਦਾ ਦੀ ਵਰਤੋਂ ਕਰਨ ਨਾਲ ਅਸੀਂ ਕਈ ਪ੍ਰਕਾਰ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਾਂ।
    ਕੈਂਪ ਦੌਰਾਨ ਡਾ: ਸਰਬਜੀਤ ਸਿਘ ਨੇ ਕੀੜੇ ਮਾਰ ਦਵਾਈਆਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਨੂੰ ਜ਼ਰੂਰਤ ਅਨੁਸਾਰ ਹੀ ਇਨ੍ਹਾਂ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ।ਮਨਦੀਪ ਸਿੰਘ ਖੇਤੀ ਵਿਕਾਸ ਅਫਸਰ ਨੇ ਕੁਦਰਤੀ ਸਰੋਤਾਂ ਜਿਵੇਂ ਕਿ ਪਾਣੀ ਅਤੇ ਮਿੱਟੀ ਦੀ ਸੰਭਾਲ  ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ।ਪਨਕੋਫੈਡ ਦੇ ਪ੍ਰਬਲ ਦੇਵ ਕ੍ਰਿਸ਼ਨ ਨੇ ਸਹਿਕਾਰੀ ਲਹਿਰ ਦੀਆਂ ਗਤੀ-ਵਿਧੀਆਂ `ਤੇ ਚਾਨਣਾ ਪਾਇਆ ਅਤੇ ਵੱਧ ਤੋ ਵੱਧ ਪੌਦੇ ਲਗਾਉਣ ਲਈ ਲੋਕਾਂ ਨੂੰ ਅਪੀਲ ਕੀਤੀ।ਕੈਂਪ ਵਿੱਚ ਵਿਜੈ ਕੁਮਾਰ ਗੋਇਲ, ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ, ਕਮਲਜੀਤ ਕੌਰ ਇੰਸਪੈਕਟਰ ਸਹਿਕਾਰੀ ਸਭਾਵਾਂ, ਅੰਗਰੇਜ਼ ਸਿਘ ਸਕੱਤਰ, ਸਭਾ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਨੇ ਭਾਗ ਲਿਆ।ਕੈਂਪ ਦੌਰਾਨ ਜੱਸਾ ਸਿੰਘ ਪ੍ਰਧਾਨ ਅਤੇ ਪਰਮਜੀਤ ਸਿੰਘ ਵੀ ਹਾਜ਼ਰ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply