ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਦਿ੍ਰੜ ਹੈ ਅਤੇ ਇਸ ਲਈ ਸਰਕਾਰ ਵੱਲੋਂ ਗਠਿਤ ਕੀਤੀ
ਗਈ ਸਪੈਸ਼ਲ ਟਾਸਕ ਫੋਰਸ ਤੋਂ ਇਲਾਵਾ ਸਿਹਤ ਅਤੇ ਸਿਵਲ ਵਿਭਾਗ ਵੱਲੋਂ ਆਪਣੇ ਪੱਧਰ ਉਤੇ ਨਸ਼ੇ ਦੇ ਪੀੜਤ ਲੋਕਾਂ ਦਾ ਇਲਾਜ ਕਰਵਾਉਣ ਤੇ ਉਨਾਂ ਦੇ ਮੁੜ ਵਸੇਬੇ ਦੇ ਯਤਨ ਕੀਤੇ ਜਾ ਰਹੇ ਹਨ, ਪਰ ਇਹ ਸਾਰੀ ਕਾਰਵਾਈ ਤਾਂ ਹੀ ਸਫਲ ਹੋ ਸਕਦੀ ਹੈ, ਜੇਕਰ ਲੋਕ ਇਸ ਕੰਮ ਵਿਚ ਸਰਕਾਰ ਦਾ ਸਾਥ ਦੇਣ।
ਉਕਤ ਸਬਦਾਂ ਦਾ ਪ੍ਰਗਟਾਵਾ ਸਪੈਸ਼ਲ ਟਾਸਕ ਫੋਰਸ ਦੇ ਏ.ਆਈ.ਜੀ ਰਛਪਾਲ ਸਿੰਘ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਸਰਕਾਰ ਵੱਲੋਂ ਇਸ ਸਬੰਧੀ ਕਈ ਤਰਾਂ ਦੀਆਂ ਹੈਲਪ ਲਾਇਨ ਬਣਾਈਆਂ ਗਈਆਂ ਹਨ।ਜਿਨਾਂ ਉਤੇ ਨਸ਼ੇ ਤੋਂ ਮੁੱਕਤੀ ਲਈ ਜਾਣਕਾਰੀ ਦਾ ਅਦਾਨ-ਪ੍ਰਦਾਨ ਕੀਤਾ ਜਾ ਸਕਦਾ ਹੈ। ਸ੍ਰੀ ਰਛਪਾਲ ਸਿੰਘ ਨੇ ਦੱਸਿਆ ਕਿ ਨਸ਼ੇ ਤੋਂ ਮੁੱਕਤੀ ਲਈ ਕਿਸੇ ਵੀ ਤਰਾਂ ਦੀ ਜਾਣਕਾਰੀ ਟੋਲ ਫ੍ਰੀ ਨੰਬਰ 181 ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।ਇਸ ਤੋਂ ਇਲਾਵਾ ਸਿਹਤ ਸਬੰਧੀ ਸਮੱਸਿਆਵਾਂ ਜੋ ਕਿ ਮਿਸ਼ਨ ਤੰਦਰੁਸਤ ਪੰਜਾਬ ਦਾ ਹਿੱਸਾ ਹੈ, ਦੀ ਜਾਣਕਾਰੀ ਫੋਨ ਨੰਬਰ 104 ਡਾਇਲ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਸਪੈਸ਼ਲ ਟਾਸਕ ਫੋਰਸ, ਜੋ ਕਿ ਪੰਜਾਬ ਵਿਚੋਂ ਨਸ਼ਾ ਰੋਕਣ ਲਈ ਗਠਿਤ ਕੀਤੀ ਗਈ ਹੈ, ਨਾਲ ਫੋਨ ਨੰਬਰ 79019-39393 ਅਤੇ 79019-59595 ਉਤੇ ਰਾਬਤਾ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਤੇ ਨੰਬਰ ਆਦਿ ਗੁਪਤ ਰੱਖ ਕੇ ਇਸ ਸੂਚਨਾ ਉਤੇ ਠੋਸ ਕਾਰਵਾਈ ਕੀਤੀ ਜਾਂਦੀ ਹੈ।
ਏ. ਆਈ.ਜੀ ਨੇ ਦੱਸਿਆ ਕਿ ਉਕਤ ਤੋਂ ਇਲਾਵਾ ਆਮ ਲੋਕਾਂ ਨੂੰ ਨਸ਼ਿਆਂ ਤੋਂ ਮਾੜੇ ਨਤੀਜਿਆਂ ਤੋਂ ਜਾਣੂੰ ਕਰਵਾਉਣ ਲਈ ਸੈਮੀਨਾਰ ਅਤੇ ਰਾਬਤਾ ਪ੍ਰੋਗਰਾਮ ਵੀ ਕੀਤੇ ਜਾ ਰਹੇ ਹਨ, ਜਿੰਨਾ ਦੇ ਚੰਗੇ ਨਤੀਜੇ ਆਉਣ ਦੀ ਆਸ ਹੈ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media