ਚੰਡੀਗੜ, 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਅਮੀਰ ਖਾਸ, ਫਾਜਿਲਕਾ ਵਿਖੇ ਤਾਇਨਾਤ ਸਬ
ਇੰਸਪੈਕਟਰ, ਗੁਰਿੰਦਰ ਸਿੰਘ ਨੂੰ 23000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਸ਼ਿਕਾਇਕਕਰਤਾ ਕਰਨੈਲ ਸਿੰਘ ਵਾਸੀ ਪਿੰਡ ਸੁਖੇਰਾ ਬੋਦਲਾਂ ਜਿਲਾ ਫਾਜਿਲਕਾ ਦੀ ਸ਼ਿਕਾਇਤ `ਤੇ 23,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਵਲੋ ਦਰਜ ਕਰਵਾਈ ਸ਼ਿਕਾਇਤ `ਤੇ ਕਾਰਵਾਈ ਕਰਨ ਬਦਲੇ ਉਕਤ ਸਬ ਇੰਸਪੈਕਟਰ ਵਲੋਂ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਰਿਸ਼ਵਤ ਦੇ ਪੈਸੇ ਦੋ ਕਿਸ਼ਤਾਂ ਵਿਚ ਦੇਣੀ ਤੈਅ ਹੋਏ ਹਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵਲੋਂ ਪਹਿਲਾਂ ਹੀ 27000 ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾ ਚੁੱਕੇ ਹਨ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 23,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media