ਪੰਜਾਬ ਤੋਂ ਪੁਲਵਾਮਾ ਹਮਲੇ ਸੀ.ਆਰ.ਪੀ.ਐਫ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੰਡੇ ਚੈਕ
ਚੰਡੀਗੜ, 21 ਜੂਨ (ਪੰਜਾਬ ਪੋਸਟ ਬਿਊਰੋ) – “ਪੁਲਵਾਮਾ ਹਮਲੇ ਦੌਰਾਨ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੇ ਦੇਸ਼ ਦੀ ਰੱਖਿਆ
ਲਈ ਇੱਕ ਵੱਡੀ ਕੁਰਬਾਨੀ ਦਿੱਤੀ ਹੈ ਜੋ ਕਿ ਸਾਡੇ ਲਈ ਅਭੁੱਲ ਹੈ ਅਤੇ ਅਸੀਂ ਹਰ ਮਾੜੇ- ਚੰਗੇ ਸਮੇਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜਾਂਗੇ। ਸ਼ਹੀਦ ਹਮੇਸ਼ਾਂ ਲੋਕਾਂ ਦੇ ਦਿਲਾਂ ਵਿਚ ਵਸਦੇ ਰਹਿੰਦੇ ਹਨ।”
ਇਹ ਪ੍ਰਗਟਾਵਾ ਸਹਿਕਾਰਤਾ ਤੇ ਜੇਲ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮਿਲਕਫੈਡ ਦਫ਼ਤਰ ਵਿਖੇ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ 4 ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਚੈਕ ਵੰਡਣ ਸਮੇਂ ਕੀਤਾ।
ਮੰਤਰੀ ਨੇ ਦੱਸਿਆ ਕਿ ਕਨੇਡਾ ਤੋਂ ਸੰਜੀਵ ਆਹਲੂਵਾਲੀਆ ਅਤੇ ਉਨਾਂ ਦੇ ਦੋਸਤਾਂ ਵਲੋਂ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਨੂੰ 3100 ਡਾਲਰ ਪ੍ਰਤੀ ਪਰਿਵਾਰ ਦਿੱਤਾ ਗਿਆ ਹੈ ਅਤੇ ਮਿਲਕਫੈਡ ਵੱੋਂ ਵੀ ਹਰੇਕ ਪਰਿਵਾਰ ਨੂੰ 20000 ਰੁਪਏ ਦਿੱਤੇ ਗਏ ਹਨ, ਇਸ ਤਰਾਂ ਪ੍ਰਤੀ ਪਰਿਵਾਰ ਇਹ ਰਾਸ਼ੀ ਕੱੱਲ 7 ਲੱਖ ਤੋਂ ਵੱਧ ਬਣਦੀ ਹੈ। ਇਸ ਤੋਂ ਪਹਿਲਾਂ ਮੰਤਰੀ ਨੇ ਸ਼ਹੀਦ ਕਾਂਸਟੇਬਲ ਮਨਿੰਦਰ ਸਿੰਘ ਅੱਤਰੀ, ਕਾਂਸਟੇਬਲ ਜੈਮਲ ਸਿੰਘ, ਕਾਂਸਟੇਬਲ ਸੁਖਜਿੰਦਰ ਸਿੰਘ ਅਤੇ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਪਰਿਵਾਰਾਂ ਨੂੰ ਚੈਕ ਵੰਡੇ।
ਇਸ ਮੌਕੇ ਹੋਰਾਂ ਪਤਵੰਤਿਆਂ ਤੋਂ ਇਲਾਵਾ ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਤੇ ਹੋਰ ਅਧਿਕਾਰੀ ਮੌਜੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media