Tuesday, September 22, 2026

ਪੱਤਰ ਸੂਚਨਾ ਦਫਤਰ ਜਲੰਧਰ `ਚ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ

ਜਲੰਧਰ 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਅਧੀਨ ਪੱਤਰ ਸੂਚਨਾ PUNJ2106201919ਦਫਤਰ ਵਿਖੇ ਅੱਜ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਦੌਰਾਨ ਦਫਤਰ ਦੇ ਸਾਰੇ ਮੁਲਾਜ਼ਮਾਂ ਨੇ ਪ੍ਰਾਣਾਯਾਮ, ਕਪਾਲਭਾਤੀ ਅਤੇ ਕਈ ਹੋਰ ਤਰ੍ਹਾਂ ਦੀਆਂ ਕਸਰਤਾਂ ਉਤੇ ਆਸਨ ਕੀਤੇ।
     ਦਫਤਰ ਦੇ ਮੁੱਖੀ ਅਤੇ ਮੀਡੀਆ ਸੰਚਾਰ ਅਧਿਕਾਰੀ ਸ਼ਿਸ਼ੂ ਕੁਮਾਰ ਸ਼ਰਮਾ ਨੇ ਸਭ ਨੂੰ ਯੋਗ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ।ਉਨ੍ਹਾਂ ਦੱਸਿਆ ਕਿ ਸਦੀਆਂ ਤੋਂ ਚੱਲੀ ਆ ਰਹੀ ਭਾਰਤੀ ਰਵਾਇਤ ਅਨੁਸਾਰ ਯੋਗ ਮੌਜੂਦਾ ਭਜਦੌੜ ਭਰੇ ਜੀਵਨ ਵਿੱਚ ਤਨਾਅ ਤੋਂ ਮੁਕਤੀ ਹਾਸਿਲ ਕਰਨ ਦਾ ਇੱਕ ਆਸਾਨ ਜ਼ਰੀਆ ਹੈ।
     ਉਨ੍ਹਾਂ ਦੱਸਿਆ ਕਿ ਦੁਨੀਆਂ ਭਰ ਵਿੱਚ ਸਾਲ 2015 ਤੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ।ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਇਸ ਸਬੰਧ ਵਿੱਚ ਰੱਖੇ ਪ੍ਰਸਤਾਵ ਨੂੰ ਦਸੰਬਰ, 2014 ਨੂੰ ਪ੍ਰਵਾਨ ਕਰਨ ਤੋਂ ਬਾਅਦ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਐਲਾਨਿਆ ਸੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply