ਕਰੋ ਯੋਗ ਰਹੋ ਨਿਰੋਗ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਗੁਰੂ ਨਾਨਕ ਸਟੇਡੀਅਮ ਅੰਮਿ੍ਰਤਸਰ ਵਿਖੇ ਜ਼ਿਲ੍ਹਾ ਪੱਧਰੀ
ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਵਲੋਂ ਕੀਤੀ ਗਈ।।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰੀਰ ਨੂੰ ਰੋਗ ਮੁਕਤ ਬਣਾਉਣ ਲਈ ਹਰੇਕ ਵਿਅਕਤੀ ਨੂੰ ਯੋਗ ਕਰਨਾ ਚਾਹੀਦਾ ਹੈ ਅਤੇ ਯੋਗ ਕਰਕੇ ਹੀ ਨਿਰੋਗ ਰਹਿ ਸਕਦਾ ਹੈ।ਲਗਭਗ 1000 ਲੋਕਾਂ ਨੇ ਭਾਗ ਲਿਆ ਅਤੇ ਯੋਗ ਟਰੇਨਰ ਦੀ ਦੇਖਰੇਖ ਵਿਚ 45 ਮਿੰਟ ਯੋਗ ਕਰਵਾਇਆ ਗਿਆ।ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ ਅੰਮ੍ਰਿਤਸਰ-2, ਮੈਡਮ ਅਮਨਦੀਪ ਕੌਰ ਸਹਾਇਕ ਕਮਿਸ਼ਨਰ ਜਨਰਲ, ਗੁਰਲਾਲ ਸਿੰਘ ਜਿਲ੍ਹਾ ਖੇਡ ਅਫਸਰ, ਡਾ: ਆਤਮਜੀਤ ਸਿੰਘ ਬਸਰਾ ਜਿਲ੍ਹਾ ਆਯੂਰਵੈਦਿਕ ਅਫਸਰ, ਅਰਵਿੰਦਰ ਸਿੰਘ ਭੱਟੀ, ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਇਸ ਸਮੇਂ ਤਾੜਾਸਨ, ਵਜਰ ਆਸਨ, ਉਸ਼ਟ ਆਸਨ, ਭੁਜੰਗ ਆਸਨ ਆਦਿ ਆਸਨਾਂ, ਪ੍ਰਾਣਾਯਾਮ ਅਤੇ ਧਿਆਨ ਬਾਰੇ ਜਾਣਕਾਰੀ ਦਿੱਤੀ ਗਈ ਤੇ ਇਹਨਾਂ ਦੀ ਮਹੱਤਤਾਂ ਅਤੇ ਲਾਭਾਂ ਬਾਰੇ ਦਸਿਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਯੋਗ ਕਰਨ ਆਏ ਵਿਅਕਤੀਆਂ ਨੂੰ ਪੌਦੇ ਵੀ ਵੰਡੇ ਗਏ ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media