ਸੰਗਰੂਰ/ ਲੋਂਗਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਬੰਧੀ ਕਰਵਾਏ ਸਮਾਗਮ ਵਿੱਚ 150 ਤੋਂ ਵੱਧ ਬੱਚਿਆਂ ਨੇ ਭਾਗ ਲਿਆ।ਸ਼ਸ਼ੀ ਕੁਮਾਰ, ਜੀਵਨ ਲਾਲ ਅਤੇ ਨੀਰਜ ਕੁਮਾਰ ਵਲੋਂ ਬੱਚਿਆਂ ਨੂੰ ਸਿਹਤਮੰਦ ਅਤੇ ਖ਼ੁਸ਼ਹਾਲ ਰਹਿਣ ਲਈ ਯੋਗਾ ਦੇ ਆਸਣਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਯੋਗ ਆਸਨ ਕਰਵਾਏ ਗਏ।ਸਕੂਲ ਦੇ ਬੱਚਿਆਂ ਤੋਂ ਇਲਾਵਾ ਇਲਾਕੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਭਾਗ ਲਿਆ।ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਬੱਚਿਆਂ ਤੇ ਮਹਿਮਾਨਾਂ ਦਾ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਧੰਨਵਾਦ ਕੀਤਾ ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …