Monday, October 12, 2026

ਜਾਅਲੀ ਅਨੂਸੁਚਿਤ ਜਾਤੀ ਸਰਟੀਫੀਕੇਟ ਬਣਵਾਉਣ ਵਾਲੇ ਤਿੰਨ ਖਿਲ਼ਾਫ਼ ਕਾਨੂੰਨੀ ਕਾਰਵਾਈ ਆਰੰਭ

ਚੰਡੀਗੜ, 22 ਜੂਨ (ਪੰਜਾਬ ਪੋਸਟ ਬਿਊਰੋ) – ਜਾਅਲੀ ਅਨੁਸੂਚਿਤ ਜਾਤੀ ਸਰਟੀਫੀਕੇਟ ਬਨਵਾਉਣ ਵਾਲਿਆ ਤਿੰਨ ਵਿਅਕਤੀਆਂ ਖਿਲ਼ਾਫ਼ Fraudਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਤਹਿਸੀਲ ਤੇ ਜਿਲਾ ਪਟਿਆਲਾ ਦੇ ਪਿੰਡ ਆਲਮਪੁਰ ਨਿਵਾਸੀ ਬਲਵੀਰ ਸਿੰਘ ਵੱਲੋਂ ਸਿਕਾਇਤ ਕੀਤੀ ਸੀ ਕਿ ਪਿੰਡ ਆਲਮਪੁਰ ਦੇ ਨਿਵਾਸੀ ਸਾਹਿਬ ਸਿੰਘ, ਭਜਨ ਸਿੰਘ ਅਤੇ ਹੁਸ਼ਿਆਰ ਸਿੰਘ, ਜੋ ਕਿ ਰਾਜਪੂਤ ਜਾਤੀ ਨਾਲ ਸਬੰਧਤ ਹਨ ਵਲੋਂ ਗਲਤ ਤਰੀਕੇ ਨਾਲ ਅਨੁਸੂਚਿਤ ਜਾਤੀ ਸਰਟੀਫੀਕੇਟ ਬਣਵਾਏ ਗਏ ਹਨ।ਜਿਸ `ਤੇ ਕਾਰਵਾਈ ਕਰਦਿਆ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਜਾਂਚ ਕਰਨ ਦੇ ਹੁਕਮ  ਦਿਤੇ ਗਏ।ਜਾਂਚ ਦੋਰਾਨ ਸ਼ਿਕਾਇਤ ਨੂੰ ਦਰੁੱਸਤ ਪਾਇਆ ਗਿਆ।
               ਉਨਾ ਦੱਸਿਆ ਕਿ ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਤਹਿਸੀਲਦਾਰ ਪਟਿਆਲਾ ਨੂੰ ਹੁਕਮ ਦਿੱਤੇ ਹਨ ਕਿ ਉਪਰੋਕਤ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਦੇ ਬਣੇ ਹੋਏ ਸਰਟੀਫੀਕੇਟ ਰੱਦ ਕਰਕੇ ਪੁਲਿਸ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
 

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply