ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਬਹੁਤ ਜ਼ਰੂਰੀ ਹੈ, ਕਿਉਂਕਿ ਵੱਡੇ ਖੁਰਾਕੀ ਤੱਤਾਂ ( ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ) ਦੇ ਨਾਲ-ਨਾਲ ਛੋਟੇ ਖੁਰਾਕੀ ਤੱਤ (ਫੈਰਿਸ ਸਲਫੇਟ, ਜਿੰਕ ਸਲਫੇਟ) ਵੀ ਅਹਿਮ ਭੁਮਿਕਾ ਨਿਭਾਉਂਦੇ ਹਨ, ਇਸ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਦੇ ਪਿੰਡ ਸੁਲਤਾਨਪੁਰ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਫਾਸਫੈਟਿਕ ਖਾਦਾਂ ਦੀ ਵਰਤੋਂ ਨਾ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਹੇ।ਉਨਾਂ ਦੇ ਨਾਲ ਸੁਖਜਿੰਦਰ ਸਿੰਘ ਸਹਾਇਕ ਤਕਨੀਕੀ ਪ੍ਰਬੰਧਕ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਆਮ ਕਰਕੇ ਕਣਕ ਦੀ ਫਸਲ ਨੂੰ 55 ਕਿਲੋ ਡੀ.ਏ.ਪੀ ਖਾਦ ਬਿਜਾਈ ਸਮੇਂ ਪਾਈ ਜਾਂਦੀ ਹੈ,ਜਿਸ ਦਾ 20-25% ਹਿੱਸਾ ਤਾਪਮਾਨ ਘੱਟ ਹੋਣ ਕਾਰਨ ਕਣਕ ਦੀ ਫਸਲ ਲੈਂਦੀ ਹੈ, ਜਦ ਕਿ ਬਾਕੀ ਹਿੱਸਾ ਜ਼ਮੀਨ ਵਿੱਚ ਹੀ ਪਿਆ ਰਹਿੰਦਾ ਹੈ।ਉਨਾਂ ਕਿਹਾ ਕਿ ਡੀ.ਏ.ਪੀ ਦਾ ਬਚਿਆ ਹਿੱਸਾ ਝੋਨੇ ਦੀ ਲਵਾਈ ਤੋਂ ਪਹਿਲਾਂ ਕੱਦੂ ਕਰਨ ਨਾਲ ਵਰਤੋਂਯੋਗ ਹਾਲਤ ਵਿੱਚ ਆ ਜਾਂਦਾ ਹੈ, ਜੋ ਝੋਨੇ ਦੀ ਫਸਲ ਲੈ ਲੈਂਦੀ ਹੈ ।ਇਸ ਲਈ ਜੇਕਰ ਕਣਕ ਦੀ ਫਸਲ ਨੂੰ ਡੀ.ਏ.ਪੀ ਜਾਂ ਸਿੰਗਲ ਸੁਪਰ ਫਾਸਫੇਟ ਖਾਦ ਸਿਫਾਰਸ਼ਾਂ ਅਨੁਸਾਰ ਮਾਤਰਾ ਪਾਈ ਗਈ ਹੈ ਤਾਂ ਝੋਨੇ ਦੀ ਫਸਲ ਨੂੰ ਡਾਇਆ ਖਾਦ ਜਾਂ ਸਿੰਗਲ ਸੁਪਰ ਫਾਸਫੇਟ ਪਾਉਣ ਦੀ ਜ਼ਰੁਰਤ ਨਹੀਂ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦ ਕਦੇ ਕਿਸੇ ਵੀ ਫਸਲ ਉਪਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਪਹਿਲਾਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਸਿਫਾਰਸ਼ ਕੀਤੀਆਂ ਕੀਟਨਾਸ਼ਕ ਰਸਾਇਣਾਂ ਦਾ ਹੀ ਛਿੜਕਾਅ ਕਰਨ ਤਾਂ ਜੋ ਕੀੜਿਆਂ ਦੀ ਸੁਚੱਜੀ ਰੋਕਥਾਮ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media