Sunday, March 15, 2026

ਮਗਨਰੇਗਾ ਅਧੀਨ ਕੰਮ ਕਰਵਾ ਕੇ ਪਿੰਡਾਂ ਦੀ ਬਦਲੀ ਨੁਹਾਰ – ਡਿਪਟੀ ਕਮਿਸ਼ਨਰ

ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਮਗਨਰੇਗਾ ਅਧੀਨ ਵਿਕਾਸ ਕਾਰਜ ਕਰਵਾ ਕੇ ਜਿੱਥੇ Ramvir DCਜਿਲ੍ਹੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ।ਉਸ ਦੇ ਨਾਲ ਹੀ ਜਿਸ ਪਿੰਡ ਵਿੱਚ ਵਿਕਾਸ ਕਾਰਜ਼ ਕਰਵਾਇਆ ਜਾਂਦਾ ਹੈ, ਉੱਥੋਂ ਦੇ ਵਸਨੀਕ ਲੋਕਾਂ ਨੂੰ ਰੁਜਗਾਰ ਵੀ ਮੁਹੱਈਆ ਕਰਵਾਇਆ ਜਾਂਦਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਮਵੀਰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਹ ਸਰਕਾਰ ਦਾ ਇੱਕ ਵਧੀਆ ਉਪਰਾਲਾ ਹੈ ਜਿਸ ਨਾਲ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਬੇਰੋਜਗਾਰ ਨੋਜਵਾਨ/ਵਿਅਕਤੀ ਜਿਨ੍ਹਾਂ ਦੇ ਮਗਨਰੇਗਾ ਅਧੀਨ ਕਾਰਡ ਬਣਾਏ ਗਏ ਹਨ ਉਨ੍ਹਾਂ ਨੂੰ ਪਿੰਡ ਵਿੱਚ ਆਪਣੇ ਘਰ ਦੇ ਨਜ਼ਦੀਕ ਹੀ ਰੁਜਗਾਰ ਵੀ ਦਿੱਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਮਗਨਰੇਗਾ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਸਹਾਇਕ ਸਿੱਧ ਹੋ ਰਹੀ ਹੈ।
    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਤੀ ਸਾਲ 2019-20 ਦੌਰਾਨ ਹੁਣ ਤੱਕ ਮਗਨਰੇਗਾ ਅਧੀਨ 5.84 ਲੱਖ ਰੁਪਇਆ ਵਿਕਾਸ ਕਾਰਜਾਂ ਤੇ ਖਰਚ ਕੀਤਾ ਜਾ ਚੁੱਕਾ ਹੈ ਅਤੇ ਇਸ ਸਮੇਂ ਵਿੱਤੀ ਸਾਲ 2019-20 ਦੌਰਾਨ ਕੁਲ 140 ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸੁਰੂਆਤ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਸਾਲ 2018-19 ਦੌਰਾਨ ਜਿਲ੍ਹਾ ਪਠਾਨਕੋਟ ਦੇ ਪਿੰਡਾਂ ਅੰਦਰ ਕੁਲ 906 ਵਿਕਾਸ ਕਾਰਜ ਕਰਵਾਏ ਗਏ।ਜਿਸ ਅਧੀਨ ਪਿੰਡਾਂ ਵਿੱਚ ਲੋਕਾਂ ਦੀ ਸਿਹਤ ਨੂੰ ਦੇਖਦਿਆਂ ਹੋਇਆ 26 ਪਾਰਕਾਂ ਦੇ ਨਿਰਮਾਣ ਦਾ ਕੰਮ ਚਲ ਰਿਹਾ ਹੈ ਜਿਨ੍ਹਾਂ ਵਿੱਚੋਂ ਕੁੱਝ ਪਾਰਕਾਂ ਬਣ ਕੇ ਤਿਆਰ ਹੋ ਗਈਆਂ ਹਨ ਅਤੇ ਬਾਕੀ ਪਾਰਕਾਂ ਦਾ ਕੰਮ ਵੀ ਜਲਦੀ ਪੂਰਾ ਕਰ ਕੇ ਇਹ ਪਾਰਕਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ।
    ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੇ ਪਿੰਡਾਂ ਵਿੱਚ 298 ਕੈਟਲ ਸੈਡਾਂ ਦਾ ਨਿਰਮਾਣ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਇਸ ਸਮੇਂ 5 ਸਥਾਨਾਂ ਤੇ ਸਿਚੇਵਾਲ ਮਾਡਲਾਂ ਦਾ ਕੰਮ ਵੀ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦੀ ਪੂਰਾ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸੇ ਹੀ ਤਰ੍ਹਾਂ ਰੁਰਲ ਕਨੈਕਟਵਿਟੀ ਅਧੀਨ ਮਗਨਰੇਗਾ ਅਧੀਨ 151 ਕੰਮ ਕਰਵਾਏ ਗਏ ਹਨ ਅਤੇ ਪਲਾਂਟੇਸ਼ਨ ਲਈ 163 ਕੰਮ ਕਰਵਾ ਕੇ 1 ਕਰੋੜ 8 ਲੱਖ ਰੁਪਏ ਖਰਚ ਕੀਤੇ ਗਏ ਹਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply