ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਅਕਾਸ਼ ਵਿਹਾਰ ਪਿੰਡ ਸੁਲਤਾਨਵਿੰਡ ਸਥਿਤ ਗੁਰੂ ਰਾਮਦਾਸ ਬਿਰਧ
ਘਰ ਦੇ ਮੈਨੇਜਿੰਗ ਟਰੱਸਟੀ ਸਵ: ਓਕਾਰ ਸਿੰਘ ਸੰਧੂ ਦੀ ਚੋਥੀ ਸਲਾਨਾ ਬਰਸੀ ਮਨਾਈ ਗਈ।ਇਸ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।ਇਸ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ।ਪ੍ਰੋਗਰਾਮ ਵਿੱਚ ਬਿਰਧ ਘਰ ਦੇ ਟਰੱਸਟੀ ਖੁਸ਼ਵਿੰਦਰ ਸਿੰਘ ਸੰਧੂ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਇਸ ਮੌਕੇ ਹੋਰਨਾ ਤੋਂ ਇਲਾਵਾ ਦਲਜੀਤ ਸਿੰਘ, ਜਗਜੀਤ ਸਿੰਘ, ਦਲਬੀਰ ਸਿੰਘ, ਹਰਪਾਲ ਸਿੰਘ ਬਮਰਾਹ, ਮਨਜੀਤ ਸਿੰਘ ਮੰਜ਼ਲ, ਪਿਆਰਾ ਸਿੰਘ ਮਠਾਰੂ, ਗਿਆਨ ਸਿੰਘ, ਹਰਜਿੰਦਰ ਸਿੰਘ ਭੁੱਲਰ, ਸੁਰਜੀਤ ਸਿੰਘ ਭੁੱਲਰ ਆਦਿ ਵੀ ਹਾਜ਼ਰ ਸਨ।ਗੁਰੂ ਕਾ ਲੰਗਰ ਅਤੁੱਟ ਵਰਤਿਆ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media