ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਆਰੰਭੀ ਗਈ ਮੁਹਿੰਮ ਤਹਿਤ ਪੰਜਾਬ ਦੇ ਡੀ.ਜੀ.ਪੀ ਦਿਨਕਰ
ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਐਸ ਸ੍ਰੀਵਾਸਤਵਾ ਦੀ ਅਗਵਾਈ `ਚ ਪੁਲਿਸ ਪਬਲਿਕ ਮੀਟਿੰਗਾਂ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ।ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਏ.ਡੀ.ਸੀ.ਪੀ ਸਿਟੀ-1 ਜਗਜੀਤ ਸਿੰਘ ਵਾਲੀਆ ਨੇ ਕਿਹਾ ਹੈ ਕਿ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਆਮ ਜਨਤਾ ਦਾ ਸਹਿਯੋਗ ਬਹੁਤ ਜਰੂਰੀ ਹੈ।ਉਨ੍ਹਾਂ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਦਾ ਕੇਵਲ ਸਰੀਰ ਹੀ ਖਰਾਬ ਨਹੀ ਹੁੰਦਾ, ਸਗੋਂ ਉਸ ਦਾ ਪੂਰਾ ਪਰਿਵਾਰ ਨਸ਼ਿਆਂ ਤੋਂ ਪ੍ਰਭਾਵਿਤ ਹੋ ਕੇ ਗਰੀਬੀ ਦੀ ਦਲਦਲ ਵਿੱਚ ਜਾ ਪਹੁੰਚਦਾ ਹੈ।
ਏ.ਡੀ.ਸੀ.ਪੀ ਨੇ ਕਿਹਾ ਕਿ ਮਾਂ-ਬਾਪ ਨੂੰ ਵੀ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ `ਤੇ ਤਿੱਖੀ ਨਜ਼ਰ ਰੱਖਣੀ ਚਾਹੀਦੀ ਹੈ।ਅਗਰ ਉਨਾਂ ਨੂੰ ਕਿਸੇ ਤਰਾਂ ਦਾ ਕੋਈ ਖਦਸ਼ਾ ਮਹਿਸੂਸ ਹੁੰਦਾ ਹੈ ਤਾਂ ਇਹ ਪੁਲਿਸ ਦੇ ਧਿਆਨ ਵਿੱਚ ਲਿਆਉਣ।ਉਨਾਂ ਕਿਹਾ ਕਿ ਪੁਲਿਸ ਵੀ ਸਮਾਜ ਦਾ ਹਿੱਸਾ ਹੈ।ਪੁਲਿਸ ਕਿਸੇ ਨੂੰ ਨਜ਼ਾਇਜ਼ ਤੰਗ ਜਾਂ ਪ੍ਰੇਸ਼ਾਨ ਕਰਨਾ ਨਹੀਂ ਚਾਹੁੰਦੀ, ਬਲਕਿ ਉਨਾਂ ਦਾ ਮੁੱਖ ਮਕਸਦ ਨਸ਼ੇ ਦੇ ਸੋਦਾਗਰਾਂ ਤੱਕ ਪਹੁੰਚ ਕਰਨੀ ਅਤੇ ਗਲਤ ਰਸਤੇ ਪਈ ਪੰਜਾਬ ਦੀ ਜਵਾਨੀ ਨੂੰ ਸਿੱਧੇ ਰਸਤੇ `ਤੇ ਲਿਆਉਣਾ ਹੈ।ਉਨਾਂ ਕਿਹਾ ਕਿ ਜੇਕਰ ਨਸ਼ਿਆਂ ਦੀ ਦਲਦਲ `ਚ ਫਸਿਆ ਕੋਈ ਵੀ ਨੋਜਵਾਨ ਇਸ ਵਿਚੋਂ ਬਾਹਰ ਨਿਕਲਣਾ ਚਾਹੁੰਦਾ ਹੈ ਤਾਂ ਉਹ ਉਨਾਂ ਨਾਲ ਸੰਪਰਕ ਕਰ ਸਕਦਾ ਹੈ।ਉਹ ਉਸ ਦੀ ਪੂਰੀ ਮਦਦ ਕਰਨਗੇ।
ਏ.ਡੀ.ਸੀ.ਪੀ ਵਾਲੀਆ ਨੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਨਾਲ ਜੁੜ ਕੇ ਦੇਸ਼ ਤੇ ਪੰਜਾਬ ਦੇ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media